ਅਕਾਲ ਚਲਾਣਾ ਅਵਤਾਰ ਸਿੰਘ ਬਾਲੂ ਵਾਸੀ ਪਿੰਡ ਠੱਟਾ ਨਵਾਂ

406

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਅਵਤਾਰ ਸਿੰਘ ਬਾਲੂ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 27.07.2019 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਪਿੰਡ ਵਿੱਚ ਆਪ ਜੀ ਨੂੰ ਸਾਰੇ ‘ਚਾਚੂ’ ਦੇ ਨਾਮ ਨਾਲ ਪੁਕਾਰਦੇ ਸਨ। ਅਵਤਾਰ ਸਿੰਘ ਬਾਲੂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 04.08.2019 ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ।