ਅਕਾਲ ਚਲਾਣਾ ਬਾਪੂ ਤਾਰਾ ਸਿੰਘ ਮੁੱਤੀ ਵਾਸੀ ਪਿੰਡ ਠੱਟਾ ਪੁਰਾਣਾ

60

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਾਪੂ ਤਾਰਾ ਸਿੰਘ ਮੁੱਤੀ (86) ਵਾਸੀ ਪਿੰਡ ਠੱਟਾ ਪੁਰਾਣਾ ਮਿਤੀ 29.01.2018 ਦਿਨ ਸੋਮਵਾਰ ਨੂੰ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਸ਼ਮਸ਼ਾਨ ਘਾਟ ਠੱਟਾ ਵਿਖੇ ਕਰ ਦਿੱਤਾ ਗਿਆ। ਬਾਪੂ ਤਾਰਾ ਸਿੰਘ ਮੁੱਤੀ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਪੁਰਾਣਾ ਵਿਖੇ ਮਿਤੀ 7 ਫਰਵਰੀ 2018 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਹੋਵੇਗਾ।