Home / ਹੈਡਲਾਈਨਜ਼ ਪੰਜਾਬ / ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ

ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ ਅਜਿਹੀ ਘਟਨਾਵਾਂ ਬੀਤੇ ਦਿਨਾਂ ਤੋਂ ਕਾਫ਼ੀ ਜ਼ਿਆਦਾ ਸਾਹਮਣੇ ਆ ਰਹੀਆਂ ਹਨ ਕਿ ਵੱਖ-ਵੱਖ ਥਾਹੀਂ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਅਤੇ ਸੂਬੇ ‘ਚ ਨਸ਼ਿਆਂ ਦੇ ਖ਼ਾਤਮੇ ਲਈ ਮਰੋ ਜਾ ਵਿਰੋਧ ਨਾਮ ਦੀ ਮੁਹਿੰਮ ਵੀ ਚਲਾਈ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਨਸ਼ਿਆਂ ਦੇ ਖ਼ੁਲਾਸਿਆਂ ਉਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਸੂਬੇ ਦੀਆਂ ਬੱਚੀਆਂ ਨੂੰ ਨਸ਼ਿਆਂ ਜਿਹੀ ਬਿਮਾਰੀ ਦਾ ਸ਼ਿਕਾਰ ਬਣਾਇਆ ਹੈ। ਜਥੇਦਾਰ ਨੇ ਕਿਹਾ ਕਿ ਸੂਬੇ ਦੀਆਂ ਬੱਚੀਆਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਗੰਭੀਰ ਚਿੰਤਾ ਦਾ ਵਿਸ਼ਾ ਹਨ ਤੇ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਦੇ ਹੋਏ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅਤੇ ਪੰਜਾਬ ‘ਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ।

ਨੋਬਲ ਨੇ ਜਥੇਦਾਰ ਨੂੰ ਕੈਪਟਨ ਦੀ ਕੀਤੀ ਸ਼ਿਕਾਇਤ
ਇਸ ਦੇ ਨਾਲ ਹੀ ਜਲੰਧਰ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੋਬਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਹੈ ਉਸ ਲੜਕੀ ਨੇ ਕਿਹਾ ਹੈ ਕਿ ਬੀਤੇ ਦਿਨੀਂ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਕਾਰਨ ਉਸ ਨੇ ਇੱਕ ਚਿੱਠੀ ਲਿਖੀ ਹੈ। ਉਸ ਨੇ ਕਿਹਾ ਕੈਪਟਨ ਨੇ ਚੋਣਾਂ ਦੌਰਾਨ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਖਾਦੀ ਸੀ ਅਤੇ ਇਸ ਦੇ ਬਾਵਜੂਦ ਪੰਜਾਬ ਵਿੱਚੋਂ ਨਸ਼ੇ ਖ਼ਤਮ ਨਹੀਂ ਹੋਏ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਜਿਹੇ ਵਾਅਦੇ ਕੀਤੇ ਸਨ ਉਹ ਵੀ ਪੂਰੇ ਨਹੀਂ ਹੋਏ। ਉਸ ਨੇ ਕਿਹਾ ਕਿ ਕੈਪਟਨ ਨੇ ਅਜਿਹਾ ਕਰਕੇ ਲੋਕਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਇਹ ਸਿਰਫ਼ ਸੱਤਾ ਵਿੱਚ ਆਉਣ ਦੀ ਕੋਝੀ ਚਾਲ ਸੀ ਉਸ ਲੜਕੀ ਨੇ ਕੈਪਟਨ ਵਿਰੁੱਧ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖਾਂ ਦੀ ਮੰਨਿਆ ਜਾਂਦਾ ਹੈ।

About thatta

Comments are closed.

Scroll To Top
error: