ਇਟਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਵਚਨਬੱਧ-ਖਾਲਸਾ

10

1ਇਟਲੀ ਸਮੇਤ ਯੂਰਪ ਭਰ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਲਈ ਹਰ ਇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ, ਇਟਲੀ ਦੇ ਪ੍ਰਧਾਨ ਸ: ਅਵਤਾਰ ਸਿੰਘ ਖਾਲਸਾ ਨੇ ਪਿਛਲੇ ਦਿਨੀਂ ਆਪਣੇ ਲਵੀਨਿਊ ਦੌਰੇ ਦੌਰਾਨ ਪ੍ਰੈੱਸ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਇਟਲੀ ਵਸਦੇ ਪੰਜਾਬੀਆਂ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਸ਼ਹਿਰ ਪੱਧਰ ਤੱਕ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਕਰਨ ਲਈ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਟਲੀ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਤੀਜੇ ਵਿਸ਼ਵ ਕਬੱਡੀ ਕੱਪ ਲਈ ਸ: ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਮੇਂ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ: ਲਖਵਿੰਦਰ ਸਿੰਘ ਡੋਗਰਾਂਵਾਲਾ, ਸਕੱਤਰ ਜਨਰਲ ਸ: ਸੁਖਜਿੰਦਰ ਸਿੰਘ ਕਾਲਰੂ, ਸ: ਅਜੀਤ ਸਿੰਘ ਲਵੀਨੀਉ, ਸ: ਤਜਿੰਦਰ ਸਿੰਘ ਬਾਜਵਾ ਅਤੇ ਦਲਵੀਰ ਭੱਟੀ ਸਮੇਤ ਅਨੇਕਾਂ ਸਰਗਰਮ ਆਗੂ ਮੌਜੂਦ ਸਨ।