ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਸੋਮਵਾਰ 4 ਅਗਸਤ 2014 (ਮੁਤਾਬਿਕ 20 ਸਾਉਣ ਸੰਮਤ 546 ਨਾਨਕਸ਼ਾਹੀ)

2

11

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਅੰਗ 668}

ਪਦਅਰਥ: ਬੂੰਦਵਰਖਾ ਦੀ ਬੂੰਦ। ਚਾਤ੍ਰਿਕਪਪੀਹਾ। ਬਿਲਲ ਬਿਲਲਾਤੀਤਰਲੇ ਲੈਂਦਾ। ਪ੍ਰਭਹੇ ਪ੍ਰਭੂਮੁਖਿਮੂੰਹ ਵਿਚ। ਨਿਮਖਾਤੀਇਕ ਨਿਮਖ ਵਾਸਤੇ ਹੀਅੱਖ ਝਮਕਣ ਜਿਤਨੇ ਸਮੇ ਲਈ।੧।

ਰਹਿ ਨ ਸਕਉਰਹਿ ਨ ਸਕਉਂਮੈਂ ਰਹਿ ਨਹੀਂ ਸਕਦਾ। ਰਾਤੀਰੱਤੀ ਭਰ ਸਮੇ ਲਈ ਭੀ। ਅਮਲੀਨਸ਼ਈਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈਮਰਨ ਲੱਗਦਾ ਹੈਤੜਫ਼ ਉੱਠਦਾ ਹੈ।ਰਹਾਉ।

ਸਰਵਰਤਾਲਾਬਸਮੁੰਦਰ। ਅਤਿ ਅਗਾਹਬਹੁਤ ਡੂੰਘਾ। ਮਾਤੀਮਾਤ੍ਰਾ ਭਰਰਤਾ ਭਰ ਭੀ। ਅਪਰੰਪਰੁਪਰੇ ਤੋਂ ਪਰੇ। ਗਾਤੀਗਤਿ। ਮਿਤਿਮਾਪ।੨।

ਰੰਗਿ ਚਲੂਲੇਗੂੜ੍ਹੇ ਰੰਗ ਵਿਚ। ਰਾਤੀਰੰਗੇ ਜਾਂਦੇ ਹਨ। ਪਾਤੀਪਤਿਇੱਜ਼ਤ।੩।

ਠਾਕੁਰੁਮਾਲਕ। ਭਾਤੀਭਾਂਤਿਵਿਓਂਤਢੰਗ। ਭਗਾਤੀਭਗਤਾਂ ਦੀ।੪।

ਅਰਥ: ਹੇ ਭਾਈਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀਹੇ ਸੁਆਮੀਮੈਂ ਪਪੀਹਾ ਤੇਰੇ ਨਾਮਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂਆਪਣੀ ਮੇਹਰ ਕਰਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀਬੂੰਦ ਪਾ ਦੇ।੧।

ਹੇ ਪ੍ਰਭੂਤੂੰ (ਗੁਣਾਂ ਦਾਬੜਾ ਹੀ ਡੂੰਘਾ ਸਮੁੰਦਰ ਹੈਂਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂਤੂੰ ਬੇਅੰਤ ਹੈਂ। ਹੇ ਸੁਆਮੀਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆਉਹ ਗੁਰੂ ਦੇ (ਬਖ਼ਸ਼ੇ ਹੋਏਗੂੜ੍ਹੇ ਪ੍ਰੇਮਰੰਗ ਵਿਚ ਰੰਗੇ ਗਏਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰਹੇ ਭਾਈਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।