ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਸ਼ੁੱਕਰਵਾਰ 8 ਅਗਸਤ 2014 (ਮੁਤਾਬਿਕ 24 ਸਾਉਣ ਸੰਮਤ 546 ਨਾਨਕਸ਼ਾਹੀ)

15

11

 

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਅੰਗ 682}

ਪਦਅਰਥ: ਅਉਖੀਦੁੱਖ ਦੇਣ ਵਾਲੀ। ਦੇਈਦੇਂਦਾ। ਬਿਰਦੁਮੁੱਢਕਦੀਮਾਂ ਦਾ (ਪਿਆਰ ਵਾਲਾਸੁਭਾਉ। ਸਮਾਲੇਚੇਤੇ ਰੱਖਦਾ ਹੈ। ਦੇਇਦੇ ਕੇ। ਰਾਖੈਰੱਖਿਆ ਕਰਦਾ ਹੈ। ਕਉਨੂੰ। ਸਾਸਿ ਸਾਸਿਹਰੇਕ ਸਾਹ ਦੇ ਨਾਲ।੧।

ਸਿਉਨਾਲ। ਆਦਿ ਅੰਤਿਸ਼ੁਰੂ ਤੋਂ ਅਖ਼ੀਰ ਤਕਸਦਾ ਹੀ। ਸਹਾਈਮਦਦਗਾਰ। ਧੰਨੁਸਲਾਹੁਣ ਜੋਗ।ਰਹਾਉ।

ਮਨਿਮਨ ਵਿਚ। ਬਿਲਾਸਖ਼ੁਸ਼ੀਆਂ। ਦੇਖਿਵੇਖ ਕੇ। ਸਿਮਰਿਸਿਮਰ ਕੇ। ਕਰਿਮਾਣ। ਪ੍ਰਭਿਪ੍ਰਭੂ ਨੇ। ਪੈਜਇੱਜ਼ਤ।੨।

ਅਰਥ: ਹੇ ਭਾਈਮੇਰਾ ਮਨ (ਭੀਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ)ਰਹਾਉ।

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾਉਹ ਆਪਣਾ ਮੁੱਢਕਦੀਮਾਂ ਦਾ (ਪਿਆਰ ਵਾਲਾਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈਮਾਲਕਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇਉਸ ਦੀ ਵਡਿਆਈ ਵੇਖ ਕੇ, (ਸੇਵਕ ਦੇਮਨ ਵਿਚ (ਭੀਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।