ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ | ਬੁੱਧਵਾਰ 200 ਅਗਸਤ 2014 (ਮੁਤਾਬਿਕ 4 ਭਾਦੋਂ ਸੰਮਤ 546 ਨਾਨਕਸ਼ਾਹੀ)

16

11

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਅੰਗ 730}

ਪਦਅਰਥ: ਭਾਂਡਾਹਿਰਦਾ। ਹਛਾਪਵਿਤ੍ਰ। ਤਿਸੁਉਸ (ਪਰਮਾਤਮਾਨੂੰ। ਭਾਵਸੀਚੰਗਾ ਲੱਗੇ। ਧੋਤਾਬਾਹਰੋਂ ਸਾਫ਼ ਕੀਤਿਆਂਤੀਰਥ ਆਦਿਕ ਦੇ ਇਸ਼ਨਾਨ ਨਾਲ। ਦੁਆਰੈਦਰ ਤੇ। ਹੋਇਹੋ ਕੇਮੰਗਤਾ ਬਣ ਕੇ। ਸੋਝੀ—(ਹਿਰਦੇ ਨੂੰ ਪਵਿਤ੍ਰ ਕਰਨ ਦੀਅਕਲ। ਪਾਇਸੀਪ੍ਰਾਪਤ ਕਰਦਾ ਹੈ। ਏਤੁ ਦੁਆਰੈਇਸ ਦਰ ਤੇਗੁਰੂ ਦੇ ਦਰ ਤੇ। ਧੋਇਧੋ ਕੇਸੁੱਧ ਕੀਤਿਆਂ। ਵੀਚਾਰੁਸਮਝ। ਆਪਿਪ੍ਰਭੂ ਆਪ। ਵਰਤਾਇਸੀਦੇਂਦਾ ਹੈ। ਮਤੁ ਕੋ ਜਾਣੈਕੋਈ ਮਨੁੱਖ ਇਹ ਨਾਹ ਸਮਝੇ। ਜਾਇ—(ਇਥੋਂ ਜਗਤ ਤੋਂਜਾ ਕੇ। ਅਗੈਪਰਲੋਕ ਵਿਚ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ। ਪਤਿ ਸਿਉਇੱਜ਼ਤ ਨਾਲ। ਵਾਇਸੀਵਜਾਏਗਾ। ਤਿਹੁ ਲੋਕਤਿੰਨਾਂ ਹੀ ਲੋਕਾਂ ਵਿਚ। ਨਿਹਾਲਪ੍ਰਸੰਨਚਿੱਤ। ਸਭਿਸਾਰੇ।੧।

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾਭਾਵ ਦੂਰ ਕਰ ਕੇ ਸਵਾਲੀਬਣੀਏਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂਪਰਮਾਤਮਾ ਆਪ ਹੀ ਇਹ (ਵਿਚਾਰਨ ਦੀਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀਹੱਥਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈਉਹ ਆਪਣੀ ਸੋਭਾ ਦਾ ਵਾਜਾ (ਇਥੇਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕਉਹ ਮਨੁੱਖ ਆਪ ਸਦਾ ਪ੍ਰਸੰਨਚਿੱਤ ਰਹਿੰਦਾ ਹੈਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ)੧।੪।੬।

ਨੋਟਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। ਘਰੁ ੬‘ ਦਾ ਇਹ ਚੌਥਾ ਸ਼ਬਦ ਹੈ।