Home / ਖਬਰਾਂ ਸਿੱਖ ਜਗਤ ਦੀਆਂ / ਐਨ.ਡੀ.ਏ. ਨੇ ਸਿੱਖਾਂ ਦੀ ‘ਕਾਲੀ ਸੂਚੀ’ ਲਗਭਗ ਖ਼ਤਮ ਕਰ ਦਿੱਤੀ ਹੈ-ਰਾਮ ਮਾਧਵ

ਐਨ.ਡੀ.ਏ. ਨੇ ਸਿੱਖਾਂ ਦੀ ‘ਕਾਲੀ ਸੂਚੀ’ ਲਗਭਗ ਖ਼ਤਮ ਕਰ ਦਿੱਤੀ ਹੈ-ਰਾਮ ਮਾਧਵ

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਭਾਜਪਾ ਦੇ ਸੀਨੀਅਰ ਲੀਡਰ ਰਾਮ ਮਾਧਵ ਦਾ ਕਹਿਣਾ ਹੈ ਕਿ ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਲਗਭਗ ਖ਼ਤਮ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਸੂਚੀ ਵਿੱਚ ਸ਼ਾਮਲ ਨਾਂ ਵਾਲੇ ਸਿੱਖਾਂ ਨੂੰ 1980-90ਵਿਆਂ ਦੌਰਾਨ ਖਾਲਿਸਤਾਨੀ ਮੁਹਿੰਮ ਨਾਲ ਕਥਿਤ ਤੌਰ ‘ਤੇ ਸਬੰਧਾਂ ਕਾਰਨ ਭਾਰਤ ਆਉਣ ਦਾ ਵੀਜ਼ਾ ਨਹੀਂ ਦਿੱਤਾ ਜਾਂਦਾ।

ਇਸ ਸੂਚੀ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਵੱਖ-ਵੱਖ ਪੱਧਰ ‘ਤੇ ਤਿਆਰ ਕੀਤਾ ਗਿਆ ਸੀ। ਵਸ਼ਿੰਗਟਨ ਵਿੱਚ ਸਿੱਖਾਂ ਨੂੰ ਸੰਬੋਧਿਤ ਕਰਦਿਆਂ ਰਾਮ ਮਾਧਵ ਨੇ ਕਿਹਾ,”ਅਸੀਂ ਗ਼ੈਰਮਨੁੱਖੀ ਕਾਲੀ ਸੂਚੀ ਨੂੰ ਲਗਭਗ ਖ਼ਤਮ ਕਰ ਦਿੱਤੀ ਹੈ।”

About thatta

Comments are closed.

Scroll To Top
error: