ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

9

d99927478ਚੜ੍ਹਦੀ ਕਲਾ ਦਸਤਾਰ ਅਕੈਡਮੀ ਵੱਲੋਂ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ‘ਚ ਪਟੇਲ ਹਸਪਤਾਲ ਜਲੰਧਰ ਤੋਂ ਛਾਤੀ ਰੋਗਾਂ ਦੇ ਮਾਹਿਰ ਡਾ: ਹਰਪ੍ਰੀਤ ਸਿੰਘ ਥਿੰਦ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਇਲਾਕੇ ਭਰ ਦੀਆਂ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਇਸ ਮੈਡੀਕਲ ਕੈਂਪ ‘ਚ ਆਪਣਾ ਚੈੱਕਅਪ ਕਰਵਾਇਆ। ਇਸ ਮੌਕੇ ਅਕੈਡਮੀ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮਨਪ੍ਰੀਤ ਸਿੰਘ ਥਿੰਦ, ਹਰਨੇਕ ਸਿੰਘ ਮੋਤੀ, ਗੁਰਜੀਤ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ ਕੈਨੇਡਾ, ਬਲਪ੍ਰੀਤ ਸਿੰਘ ਕੈਨੇਡਾ, ਤਜਿੰਦਰਪਾਲ ਸਿੰਘ, ਅਰੁਣਪ੍ਰੀਤ ਸੰਘ, ਹਰਮਨਪ੍ਰੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। (source Ajit)