Home / ਤਾਜ਼ਾ ਖਬਰਾਂ / ਸੈਦਪੁਰ / ਗੁਰਦੁਆਰਾ ਬੇਰੀ ਸਾਹਿਬ ਪਿੰਡ ਸੈਦਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਬੇਰੀ ਸਾਹਿਬ ਪਿੰਡ ਸੈਦਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

ਬੀਤੇ ਦਿਨੀਂ ਗੁਰਦੁਆਰਾ ਬੇਰੀ ਸਾਹਿਬ ਪਿੰਡ ਸੈਦਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ, ਸਮੂਹ ਇਲਾਕਾ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਅਧੀਨ 6 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੇ ਭਾਈ ਮੇਜਰ ਸਿੰਘ ਖਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ 6 ਦਿਨ ਲਗਾਤਾਰ ਚਾਹ ਪਕੌੜਿਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

About thatta

Comments are closed.

Scroll To Top
error: