ਗੁਰਦੁਆਰਾ ਸ੍ਰੀ ਹਰਗੋਬਿੰਦਸਰ ਸਾਹਿਬ ਰੋਮ ਇਟਲੀ ਵਿੱਚ ਰੈੱਡ ਕਰਾਸ ਸੁਸਾਇਟੀ ਇਟਲੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।

109

19072013

ਇਟਲੀ ਦੀ ਰੈੱਡ ਕਰਾਸ ਵੱਲੋਂ ਲੀਦੋ ਦੀ ਪਿੰਨੀ ਦੇ ਖੇਡ ਮੈਦਾਨ ਵਿਚ ਲਗਵਾਏ ਗਏ ਖੂਨਦਾਨ ਕੈਂਪ ਦੌਰਾਨ ਪੰਜਾਬੀਆਂ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ ਅਤੇ ਇਸ ਕੈਂਪ ਨੂੰ ਸਫ਼ਲ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਕੈਂਪ ਦੌਰਾਨ ਮੌਜੂਦ ਡਾਕਟਰਾਂ ਦੀ ਟੀਮ ਦੇ ਦੱਸੇ ਜਾਣ ਮੁਤਾਬਿਕ ਉਨ੍ਹਾਂ ਵੱਲੋਂ ਇਸੇ ਇਲਾਕੇ ਵਿਚ ਸਾਲ ਵਿਚ ਦੋ ਵਾਰ ਖੂਨਦਾਨ ਕੈਂਪ ਲਾਇਆ ਜਾਂਦਾ ਹੈ ਅਤੇ ਖੂਨਦਾਨ ਕਰਨ ਲਈ ਹਰ ਵਾਰ ਸਿੱਖਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਗੁਰਦੁਆਰਾ ਸ੍ਰੀ ਹਰਗੋਬਿੰਦਸਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਖੂਨਦਾਨ ਕੈਂਪ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਤੇ ਇਟਾਲੀਅਨ ਲੋਕਾਂ ਦੇ ਮੁਕਾਬਲੇ ਪੰਜਾਬੀਆਂ ਨੇ ਵੱਧ ਖੂਨਦਾਨ ਕੀਤਾ। ਖੂਨਦਾਨ ਕੈਂਪ ਦੌਰਾਨ ਭਾਈ ਅਜੀਤ ਸਿੰਘ ਥਿੰਦ ਅਤੇ ਭਾਈ ਰਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਖੂਨਦਾਨ ਕੀਤਾ, ਜਿਸ ਲਈ ਕੈਂਪ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ।