ਗੁਰਪੁਰਬ ਦੇ ਸਬੰਧ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

5

ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਹਰ ਸਾਲ ਦੀ ਤਰਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਗੁਰਪੁਰਬ ਦੇ ਸਬੰਧ ਵਿੱਚ ਮਿਤੀ 14 ਮਈ 2012 ਤੋਂ ਸੁਖਮਨੀ ਸਾਹਿਬ ਜੀ ਦੇ ਪਾਠ, ਜੋ ਸੰਗਤੀ ਰੂਪ ਵਿੱਚ ਚੱਲ ਰਹੇ ਹਨ, ਦਾ ਭੋਗ ਮਿਤੀ 3 ਜੂਨ 2012 ਨੂੰ ਪਵੇਗਾ। ਨਗਰ ਨਿਵਾਸੀਆ ਵੱਲੋਂ ਛੋਲੇ-ਕੜਾਹ ਪ੍ਰਸ਼ਾਦ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।