ਟਿੱਬਾ ਮੰਡੀ ‘ਚ ਕਣਕ ਦੀ ਖਰੀਦ ਨਾ ਹੋਣ ਕਰਕੇ ਇਲਾਕੇ ਦੇ ਸਮੁੱਚੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ।

7

102_3204

ਸਥਾਨਕ ਫੋਕਲ ਪੁਆਇੰਟ ਟਿੱਬਾ ਦੀ ਅਨਾਜ ਮੰਡੀ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਬਾਅਦ ਦੁਪਹਿਰ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੇ ਆਰ.ਸੀ.ਐਫ ਤੋਂ ਤਲਵੰਡੀ ਚੌਧਰੀਆਂ ਸੜਕ ’ਤੇ ਚੱਕਾ ਜਾਮ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੋਹ ਵਿੱਚ ਆਏ ਧਰਨਾਕਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਬੇਮੌਸਮੀ ਬਾਰਸ਼ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਆਪਣੀ ਬਚੀ ਹੋੲੀ ਫਸਲ ਦੀ ਹੋ ਰਹੀ ਬੇਕਦਰੀ ਕਾਰਨ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਪਹਿਲੀ ਅਪਰੈਲ ਤੋਂ ਮੰਡੀਆਂ ਵਿਚੋਂ ਕਣਕ ਦੀ ਸਰਕਾਰੀ ਖਰੀਦ ਕਰਨ ਲਈ ਏਜੰਸੀਆਂ ਨੂੰ ਹੁਕਮ ਦਿੱਤੇ ਹੋਏ ਸਨ ਪ੍ਰੰਤੂ ਦਾਣਾ ਮੰਡੀ ਵਿੱਚ ਖਰੀਦ ਸ਼ੁਰੂ ਨਹੀਂ ਕੀਤੀ ਗਈ। ਇਸ ਕਾਰਨ ਆੜ੍ਹਤੀ ਤੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਨਾ ਖ਼ਰੀਦੇ ਜਾਣ ਦਾ ਲਾਭ ਵਪਾਰੀ ਉਠਾ ਰਹੇ ਹਨ। ਮਜਬੂਰੀਵੱਸ ਕਿਸਾਨ ਕਣਕ ਵਪਾਰੀਆਂ ਨੂੰ ਵੇਚ ਰਹੇ ਹਨ।