Home / ਸੁਣੀ-ਸੁਣਾਈ / ਤੋਤਾ ਸਿੰਘ ਦੇ ਅਸਤੀਫੇ ਤੋਂ ਕਿਉਂ ਡਰ ਰਹੀ ਸਰਕਾਰ ? Click to Read Full News…

ਤੋਤਾ ਸਿੰਘ ਦੇ ਅਸਤੀਫੇ ਤੋਂ ਕਿਉਂ ਡਰ ਰਹੀ ਸਰਕਾਰ ? Click to Read Full News…

Untitled-1 copy

ਚੰਡੀਗੜ੍ਹ: ਕੀਟਨਾਸ਼ਕਾਂ ਦੀ ਖਰੀਦ ਵਿੱਚ ਹੋਇਆ ਘੁਟਾਲਾ ਅਕਾਲੀ-ਬੀਜੇਪੀ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਇਸ ਸਭ ਕਾਸੇ ਲਈ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਮੰਤਰੀ ਦੇ ਅਸਤੀਫੇ ਲਈ ਨਿੱਤ ਧਰਨੇ ਮੁਜ਼ਾਹਰੇ ਹੋ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੰਤਰੀ ਨੂੰ ਕਲੀਨ ਚਿੱਟ ਦੇ ਰਹੇ ਹਨ।

ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਕਿਹਾ ਹੈ ਕਿ ਸਰਕਾਰ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਮੰਗਲ ਸਿੰਘ ਨੂੰ ਹਟਾ ਕੇ ਮਾਮਲੇ ‘ਤੇ ਪਰਦਾ ਪਾਉਣਾ ਚਾਹੁੰਦੀ ਹੈ। ਇਸ ਤਰ੍ਹਾਂ ਕਰਕੇ ਸਰਕਾਰ ਖੇਤੀਬਾੜੀ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤੋਤਾ ਸਿੰਘ ਨੂੰ ਤੁਰੰਤ ਹਟਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਏ।

ਉਧਰ, ਕਾਂਗਰਸ ਵੀ ਇਸ ਮਾਮਲੇ ਨੂੰ ਜ਼ੋਰਸ਼ੋਰ ਨਾਲ ਉਭਾਰ ਰਹੀ ਹੈ। ਕਾਂਗਰਸ ਦੇ ਯੂਥ ਵਿੰਗ ਨੇ ਖੇਤੀਬਾੜੀ ਮੰਤਰੀ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ਕੀਟਨਾਸ਼ਕ ਘੁਟਾਲੇ ਲਈ ਖੇਤੀਬਾੜੀ ਮੰਤਰੀ ਜ਼ਿੰਮੇਵਾਰ ਹਨ। ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਲਈ ਝੂਠੇ ਪਰਚੇ ਦਰਜ ਕਰ ਰਹੀ ਹੈ ਪਰ ਉਹ ਇਸ ਤੋਂ ਨਹੀਂ ਡਰਨਗੇ।

ਅਕਾਲੀ ਦਲ ਅੰਦਰ ਵੀ ਕੁਝ ਧਿਰਾਂ ਚਾਹੁੰਦੀਆਂ ਹਨ ਕਿ ਖੇਤੀਬਾੜੀ ਮੰਤਰੀ ਤੋਂ ਅਸਤੀਫਾ ਲਿਆ ਜਾਵੇ। ਇਸ ਨਾਲ ਕਿਸਾਨਾਂ ਵਿੱਚ ਚੰਗਾ ਸੰਦੇਸ਼ ਜਾਏਗਾ ਤੇ ਉਨ੍ਹਾਂ ਦਾ ਰੋਸ ਵੀ ਘਟੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਅਜਿਹਾ ਨਹੀਂ ਕਰਨਾ ਚਾਹੁੰਦੇ। ਇੱਕ ਤਾਂ ਤੋਤਾ ਸਿੰਘ ਟਕਸਾਲੀ ਲੀਡਰ ਹਨ। ਦੂਜਾ ਮੰਤਰੀ ਨੂੰ ਹਟਾ ਕੇ ਸਰਕਾਰ ਇਹ ਭ੍ਰਿਸ਼ਟਾਚਾਰ ਦਾ ਦਾਗ ਨਹੀਂ ਲਵਾਉਣਾ ਚਾਹੁੰਦੀ।
About thatta

Comments are closed.

Scroll To Top
error: