Home / ਤਾਜ਼ਾ ਖਬਰਾਂ / ਗੁ: ਸ੍ਰੀ ਦਮਦਮਾ ਸਾਹਿਬ / ਦਮਦਮਾ ਸਾਹਿਬ ਠੱਟਾ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦਮਦਮਾ ਸਾਹਿਬ ਠੱਟਾ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੰਤ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਦੇਖ ਰੇਖ ਹੇਠ ਸਜਾਏ ਨਗਰ ਕੀਰਤਨ ਦੇ ‘ਚ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਯੁਵਕ ਸੇਵਾਵਾਂ ਕਲੱਬ ਠੱਟਾ ਪੁਰਾਣਾ, ਗਰਾਮ ਪੰਚਾਇਤ ਠੱਟਾ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਰਵਾਂ ਸਹਿਯੋਗ ਦਿੱਤਾ । ਨਗਰ ਕੀਰਤਨ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਦਮਦਮਾ ਵਿਖੇ ਸੰਪਨ ਹੋਇਆ, ਨੇ ਸੰਗਤਾਂ ਨੂੰ ਹਰ ਜਸ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਬਾਬਾ ਬੀਰ ਸਿੰਘ ਗਤਕਾ ਪਾਰਟੀ ਨੇ ਸੰਗਤ ਨੂੰ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਵਿਚ ਗੁਰਦਿਆਲ ਸਿੰਘ ਪ੍ਰਧਾਨ ਬਾਬਾ ਬੀਰ ਸਿੰਘ ਕਲੱਬ, ਸੁਖਦੇਵ ਸਿੰਘ, ਸਰਪੰਚ ਬਲਬੀਰ ਕੌਰ, ਹਰਿੰਦਰ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ ਠੱਟਾ ਨਵਾਂ, ਗੁਰਨਾਮ ਸਿੰਘ ਸਰਪੰਚ ਟੋਡਰਵਾਲ, ਸੁੱਚਾ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਜੋਗਾ ਸਿੰਘ, ਹਰਮਿੰਦਰ ਸਿੰਘ, ਸੂਬਾ ਸਿੰਘ, ਭਜਨ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਨਿਰਵੈਰ ਸਿੰਘ, ਬਚਿੱਤਰ ਸਿੰਘ, ਹਰਜੀਤ ਸਿੰਘ, ਬਿਕਰਮਜੀਤ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। (source Ajit)

About thatta

Comments are closed.

Scroll To Top
error: