ਦਮਦਮਾ ਸਾਹਿਬ ਠੱਟਾ ਵਿਖੇ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ 11 ਅਗਸਤ ਨੂੰ।

388

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਮਿਤੀ 11 ਅਗਸਤ 2019 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲਿਆਂ ਨੇ ਦੱਸਿਆ ਕਿ 09 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਹੋਣਗੇ ਜਿਨ੍ਹਾਂ ਦੇ 11 ਅਗਸਤ ਨੂੰ ਸਵੇਰੇ 9 ਵਜੇ ਭੋਗ ਪੈਣਗੇ। ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ। ਜਿਸ ਵਿੱਚ ਬੀਬੀ ਅਮਨਦੀਪ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਚਰਨਪ੍ਰੀਤ ਸਿੰਘ ਚੰਨ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਅਰਸ਼ੀ ਦਾ ਦਾ ਕਵੀਸ਼ਰੀ ਜਥਾ ਅਤੇ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਗੁਰੂ ਜਸ ਸਰਵਣ ਕਰਵਾਏਗਾ।

ਇਸ ਮੌਕੇ ਪਹੁੰਚ ਰਹੇ ਸੰਤ ਮਹਾਂਪੁਰਸ਼ਾਂ ‘ਚ ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨੋਰੰਗਾਬਾਦੀ ਅਤੇ ਸੰਤ ਬਾਬਾ ਸੁਰਿੰਦਰ ਸਿੰਘ ਗੱਗੋ ਬੂਆ ਵਾਲੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਜਾਵੇਗੀ। ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯੂਥ ਕਲੱਬ ਵੱਲੋਂਂ ਕੀਤੀ ਜਾਵੇਗੀ। ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਸੰਤ ਮਹਾਂਪੁਰਸ਼ਾਂ ਨੂੰ ਜੀ ਆਇਆਂ ਨੂੰ ਅਤੇ ਜਲ ਪਾਣੀ ਛਕਾਉਣ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ. ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਕੀਤੀ ਜਾਵੇਗੀ।