ਨਸ਼ਾ ਪੰਜਾਬ ‘ਚੋਂ ਖ਼ਤਮ ਹੋ ਜਾਵੇਗਾ-ਜਰਨੈਲ ਸਿੰਘ ਜੋਸਨ

9

ਨੌਜਵਾਨਾਂ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਲੈ ਕੇ ਜਰਨੈਲ ਸਿੰਘ ਦਰੀਏ ਵਾਲ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਪ੍ਰਧਾਨ ਹੇਠ ਅਕਾਲੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਦਰੀਏ ਵਾਲ ਵਿਖੇ ਹੋਈ। ਜਿਸ ਵਿਚ ਮਾਸਟਰ ਫ਼ਕੀਰ ਸਿੰਘ ਜੋਸਨ, ਹਰਪ੍ਰੀਤ ਸਿੰਘ ਸੋਨੂੰ, ਸੋਹਣ ਸਿੰਘ, ਵਰਿੰਦਰ ਸਿੰਘ, ਨਵਜੋਤ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਮਹਿੰਦਰ ਕੌਰ, ਬਿਕਰਮਜੀਤ ਸਿੰਘ ਨੇ ਭਾਗ ਲਿਆ। ਬੁਲਾਰਿਆਂ ਵੱਲੋਂ ਪੰਜਾਬ ਵਿਚ ਨੌਜਵਾਨ ਪੀੜੀ ਵਿਚ ਵਧੇ ਨਸ਼ਿਆਂ ਦੇ ਰੁਝਾਨ ਪ੍ਰਤੀ ਚਿੰਤਾ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜੇਕਰ ਇਸੇ ਤਰ੍ਹਾਂ ਇਮਾਨਦਾਰੀ ਨਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਰੱਖੀ ਤਾਂ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਵਿਚੋਂ ਨਸ਼ੇ ਖ਼ਤਮ ਹੋ ਜਾਣਗੇ। ਸ੍ਰੀ ਦਰੀਏ ਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਛੇੜੀ ਮੁਹਿੰਮ ਵਿਚ ਸਾਨੂੰ ਸਾਰਿਆ ਨੂੰ ਸਹਿਯੋਗ ਦੇਣਾ ਚਾਹੀਦਾ ਹੈ।