ਪਿੰਡ ਠੱਟਾ ਵਿਖੇ ‘ਮੇਲਾ ਮਾਘੀ ਦਾ’ ਅੱਜ: ਸਾਰੀਆਂ ਤਿਆਰੀਆਂ ਮੁਕੰਮਲ- WATCH LIVE ON thatta.in

17

ਪਿੰਡ ਠੱਟਾ ਨਵਾਂ ਵਿਖੇ ਮਾਤਾ ਭਾਗ ਕੌਰ ਜੀ, ਭਾਈ ਮਹਾਂ ਸਿੰਘ ਜੀ, ਚਾਲੀ ਮੁਕਤਿਆਂ ਅਤੇ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ (ਕਾਰ ਸੇਵਾ ਵਾਲੇ) ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਿਤੀ 14 ਜਨਵਰੀ 2018 ਨੂੰ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਢਾਡੀ ਨਿਰਮਲ ਸਿੰਘ ਨੂਰ ਅਤੇ ਢਾਡੀ ਮਿਲਖਾ ਸਿੰਘ ਮੌਜੀ ਦਾ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਨਿਭਾਉਣਗੇ। ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਦੀ ਵੈਬਸਾਈਟ thatta.in ਅਤੇ ਯੂ ਟਿਊਬ ਚੈਨਲ PIND THATTA ‘ਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਵੇਗਾ।