Home / ਤਾਜ਼ਾ ਖਬਰਾਂ / ਬੂਲਪੁਰ / ਪਿੰਡ ਬੂਲਪੁਰ ਦੇ ਸਮੂਹ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਗੁ: ਪ੍ਰਬੰਧਕ ਕਮੇਟੀ ਦਾ ਸ਼ਲਾਘਾ ਯੋਗ ਫੈਸਲਾ

ਪਿੰਡ ਬੂਲਪੁਰ ਦੇ ਸਮੂਹ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਗੁ: ਪ੍ਰਬੰਧਕ ਕਮੇਟੀ ਦਾ ਸ਼ਲਾਘਾ ਯੋਗ ਫੈਸਲਾ

bpr
ਪਿੰਡ ਬੂਲਪੁਰ ਦੇ ਸਮੂਹ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਯੋਗ ਫੈਸਲਾ ਕਰਦੇ ਹੋਏ ਐਲਾਨ ਕੀਤਾ ਕਿ ਪਿੰਡ ਵਿੱਚ ਦੋਨਾਂ ਗੁਰਦਆਰਾ ਸਾਹਿਬਾਨ ਵਿੱਚ ਹਰ ਸਮੇਂ ਘਰ-ਪ੍ਰਤੀ 4-5 ਸੇਵਾਦਰ ਮੌਜੂਦ ਰਹਿਣਗੇ। ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਸਾਹਿਬ ਸ੍ਰੀ ਗਰੂ ਗਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਤੋਂ ਸੁਚੇਤ ਹੁੰਦਿਆਂ ਇਹ ਫੈਸਲਾ ਲਿਆ ਗਿਆ। ਪਿੰਡ ਦੇ ਵਿਦੇਸ਼ਾਂ ਵਿੱਚ ਰਹਿ ਰਹੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਪਿੰਡ ਦੇ ਦੋਨਾਂ ਗੁਰਦੁਆਰਾ ਸਾਹਿਬਾਨ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਬਲਦੇਵ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਕਰਨੈਲ ਸਿੰਘ, ਪਰਮਜੀਤ ਕੌਰ, ਰਣਜੀਤ ਕੌਰ, ਸਰਵਣ ਸਿੰਘ ਚੰਦੀ, ਪੂਰਨ ਸਿੰਘ, ਗੁਰਮੁਖ ਸਿੰਘ, ਬਲਵਿੰਦਰ ਸਿੰਘ, ਮੁਖਵਿੰਦਰ ਸਿੰਘ, ਸਾਧੂ ਸਿੰਘ ਧੰਜੂ, ਪਿਆਰਾ ਸਿੰਘ, ਹਰਮਿੰਦਰਜੀਤ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਕੈਪਟਨ ਅਜੀਤ ਸਿੰਘ ਕੌੜਾ, ਗੁਰਪ੍ਰੀਤ ਸਿੰਘ ਜੋਸਨ, ਸਾਧੂ ਸਿੰਘ, ਨਿਰੰਜਣ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।
About thatta

Comments are closed.

Scroll To Top
error: