ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

20

ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਸਾਂਝੇ ਸਹਿਯੋਗ ਨਾਲ ਬਾਬਾ ਬੀਰ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ 52 ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪਰਮਜੀਤ ਸਿੰਘ ਗੁਰਦੁਆਰਾ ਰਕਾਬ ਗੰਜ ਦਿੱਲੀ ਵਾਲਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਜਿਥੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਅਵਤਾਰ ਸਿੰਘ ਕਲਸੀ ਤੇ ਭਾਈ ਬਲਵੀਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਨਿਹਾਲ ਕੀਤਾ, ਉਥੇ ਹੀ ਪੰਥ ਪ੍ਰਸਿੱਧ ਇੰਟਰਨੈਸ਼ਨਲ ਸੁਖਦੇਵ ਸਿੰਘ ਚਮਕਾਰਾ ਦਾ ਢਾਡੀ ਜਥੇ ਨੇ ਬਾਬਾ ਬੀਰ ਸਿੰਘ ਦੀ ਲਾਸਾਨੀ ਸ਼ਹੀਦੀ ਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਨੂੰ ਢਾਡੀ ਵਾਰਾਂ ਰਾਹੀਂ ਵੱਖਰੇ ਅੰਦਾਜ਼ ਵਿਚ ਚਿਤਰਿਆ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ, ਹਰਗੋਬਿੰਦ ਸਿੰਘ, ਮਾਸਟਰ ਗੁਰਦੀਪ ਸਿੰਘ, ਤੇਜਵਿੰਦਰ ਸਿੰਘ, ਪਰਮਿੰਦਰ ਸਿੰਘ ਜੋਸਨ, ਭਗਵਾਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਧੰਜੂ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਚੰਦੀ, ਬਲਵਿੰਦਰ ਸਿੰਘ ਬਿੱਟੂ, ਨੰਬਰਦਾਰ ਗੁਰਸ਼ਰਨ ਸਿੰਘ ਨੇ ਸਾਂਝੇ ਤੌਰ ‘ਤੇ ਸਮਾਗਮ ਨੂੰ ਸਫਲ ਬਣਾਉਣ ਤੇ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਲਈ ਸਹਾਇਤਾ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ | ਇਸ ਦੌਰਾਨ ਸੀਨੀਅਰ ਕਾਂਗਰਸ ਆਗੂ ਰਾਣਾ ਪੁਖਰਾਜਪਾਲ ਸਿੰਘ ਸਾਹੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੱਜਣ ਸਿੰਘ ਚੀਮਾ, ਰਜਿੰਦਰ ਸਿੰਘ ਰਾਜੂ ਆਪ ਕਨਵੀਨਰ ਯੂ. ਕੇ., ਬਸਪਾ ਆਗੂ ਤਰਸੇਮ ਡੌਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਸਿੰਘ ਜੋਸਨ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ, ਹਰਗੋਬਿੰਦ ਸਿੰਘ, ਮਾਸਟਰ ਗੁਰਦੀਪ ਸਿੰਘ, ਤੇਜਵਿੰਦਰ ਸਿੰਘ, ਪਰਮਿੰਦਰ ਸਿੰਘ ਜੋਸਨ, ਭਗਵਾਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਧੰਜੂ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਚੰਦੀ, ਬਲਵਿੰਦਰ ਸਿੰਘ ਬਿੱਟੂ, ਸੂਰਤ ਸਿੰਘ ਥਿੰਦ, ਸਾਧੂ ਸਿੰਘ ਸਾਬਕਾ ਬੀ.ਪੀ.ਈ.ੳ., ਚਰਨ ਸਿੰਘ ਬੰਬੇ ਵਾਲੇ, ਦਾਰਾ ਸਿੰਘ ਪਟਵਾਰੀ, ਠੇਕੇਦਾਰ ਹਰਮਿੰਦਰਜੀਤ ਸਿੰਘ, ਲਖਬੀਰ ਸਿੰਘ ਲੱਖਾ, ਜਸਵਿੰਦਰ ਸਿੰਘ ਥਿੰਦ, ਜੀਤ ਸਿੰਘ, ਰਣਜੀਤ ਸਿੰਘ ਥਿੰਦ, ਮਹਿੰਦਰ ਸਿੰਘ, ਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਕਰਮਬੀਰ ਸਿੰਘ ਧੰਜੂ, ਲਖਵਿੰਦਰ ਸਿੰਘ ਮਰੋਕ, ਬਚਨ ਸਿੰਘ, ਸਾਬਕਾ ਸਰਪੰਚ ਦੇਸ ਰਾਜ, ਪੂਰਨ ਸਿੰਘ, ਜਸਵੰਤ ਸਿੰਘ ਫ਼ੌਜੀ, ਸਰਪੰਚ ਬਲਦੇਵ ਸਿੰਘ ਚੰਦੀ, ਨੰਬਰਦਾਰ ਗੁਰਸ਼ਰਨ ਸਿੰਘ, ਸਰਵਣ ਸਿੰਘ ਚੰਦੀ, ਸੁਖਵਿੰਦਰ ਸਿੰਘ ਮਰੋਕ, ਬਾਬਾ ਬਲਵੰਤ ਸਿੰਘ ਕੌੜਾ, ਸਰਪੰਚ ਬੀਬੀ ਜਸਵਿੰਦਰ ਕੌਰ ਭਗਤ, ਕਰਨੈਲ ਸਿੰਘ, ਤੇਜਿੰਦਰਪਾਲ ਸਿੰਘ ਮਿੰਟਾ, ਸਰਬਜੀਤ ਸਿੰਘ, ਮਲਕੀਤ ਸਿੰਘ ਆੜ੍ਹਤੀਆ, ਕੈਪਟਨ ਅਜੀਤ ਸਿੰਘ ਕੌੜਾ, ਸੂਬੇਦਾਰ ਗੁਰਮੇਲ ਸਿੰਘ, ਸੰਤੋਖ ਸਿੰਘ ਟੁਰਨਾ, ਕੇਵਲ ਸਿੰਘ ਆਦਿ ਹਾਜ਼ਰ ਸਨ। (ਭੋਲਾ)