Home / ਤਾਜ਼ਾ ਖਬਰਾਂ / ਮੰਗੂਪੁਰ / ਪਿੰਡ ਮੰਗੂਪੁਰ ਦੀ ਸੰਗਤ ਨੇ ਬੇਅਦਬੀ ਮਾਮਲੇ ਵਿੱਚ ਇਸ ਤਰਾਂ ਰੋਸ ਪ੍ਰਗਟਾਇਆ-ਪੂਰੀ ਖਬਰ

ਪਿੰਡ ਮੰਗੂਪੁਰ ਦੀ ਸੰਗਤ ਨੇ ਬੇਅਦਬੀ ਮਾਮਲੇ ਵਿੱਚ ਇਸ ਤਰਾਂ ਰੋਸ ਪ੍ਰਗਟਾਇਆ-ਪੂਰੀ ਖਬਰ

Untitled-1 copy

(ਨਰਿੰਦਰ ਸਿੰਘ ਸੋਨੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਹਿਰਦੇ-ਵੇਦਕ ਘਟਨਾਵਾਂ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ ਵਿਖੇ ਸੰਗਤਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਰਬੱਤ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸ: ਰੇਸ਼ਮ ਸਿੰਘ ਨੇ ਕਿਹਾ ਕਿ ਇਸ ਸਮੇਂ ਸਿੱਖ ਧਰਮ ਨੂੰ ਅੰਦਰੂਨੀ ਅਤੇ ਬਾਹਰੀ ਕਈ ਤਰ੍ਹਾਂ ਦੇ ਖ਼ਤਰੇ ਦਰਪੇਸ਼ ਹਨ | ਉਨ੍ਹਾਂ ਕਿਹਾ ਕਿ ਸਿੱਖ ਆਪਣੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜਾਨ ਤੋਂ ਵੀ ਪਿਆਰਾ ਸਮਝਦੇ ਹਨ ਅਤੇ ਕਦਾਚਿਤ ਇਸ ਦੀ ਬੇਅਦਬੀ ਨਹੀਂ ਸਹਾਰ ਸਕਦੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨਰਕਧਾਰੀਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਕੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਕੋਈ ਵੀ ਪੰਥ ਦੋਖੀ ਭਵਿੱਖ ਵਿਚ ਅਜਿਹਾ ਗੁਨਾਹ ਕਰਨ ਦੀ ਜੁਰਅਤ ਨਾ ਕਰ ਸਕੇ | ਉਨ੍ਹਾਂ ਦੱਸਿਆ ਕਿ ਇਹਤਿਆਤ ਵਜੋਂ ਗੁਰਦੁਆਰਾ ਸਾਹਿਬ ਵਿਚ ਉਹ ਪਿੰਡ ਦੀਆਂ ਸੰਗਤਾਂ ਸਮੇਤ ਰੋਜ਼ਾਨਾ ਰਾਤ ਸਮੇਂ ਪਹਿਰਾ ਲਗਾਇਆ ਜਾਵੇਗਾ।
About thatta

Comments are closed.

Scroll To Top
error: