ਪਿੰਡ ਮੰਗੂਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ 13 ਤੋਂ।

4

005ਪਿੰਡ ਮੰਗੂਪੁਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮੇਲਾ 13 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 14 ਅੰਖੰਡ ਪਾਠਾਂ ਦੀ ਪਹਿਲੀ ਲੜੀ 13 ਨਵੰਬਰ ਨੂੰ ਸ਼ੁਰੂ ਹੋਵੇਗੀ ਜਿਸ ਦੇ ਭੋਗ 15 ਨਵੰਬਰ ਨੂੰ ਪਾਏ ਜਾਣਗੇ। 14 ਅਖੰਡ ਪਾਠਾਂ ਦੀ ਦੂਜੀ ਲੜੀ 15 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ ਗੁਰਪੁਰਬ ਵਾਲੇ ਦਿਨ ਭੋਗ ਪੈਣਗੇ। ਉਪਰੰਤ ਦੀਵਾਨ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌਰਾਨ ਜਲੇਬੀਆਂ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਮੇਲੇ ਦੀ ਸਮਪਤੀ 18 ਨਵੰਬਰ ਸ਼ਾਮ ਨੂੰ ਹੋਵੇਗੀ। (source Ajit)