ਪਿੰਡ ਸੈਦਪੁਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ।

3

ਪਿੰਡ ਸੈਦਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 55 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਬਣੀ ਇਮਾਰਤ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਪਰਸੋਂ ਰੋਜ਼ ਤੋਂ ਪ੍ਰਾਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਦਿਆਲ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਦੇ ਭਾਰੀ ਇਕੱਠ ਨੂੰ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ। ਇਸ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਠੱਟਾ ਵਾਲੇ, ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਵਾਲੇ ਅਤੇ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਤਿੰਨੇ ਦਿਨ ਚਾਹ ਪਕੌੜਿਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਹੋਰਨਾਂ ਤੋਂ ਇਲਾਵਾ ਮਾਸਟਰ ਰਣਜੀਤ ਸਿੰਘ, ਮਾਸਟਰ ਬਲਬੀਰ ਸਿੰਘ ਝੰਡ, ਪ੍ਰਿੰਸੀਪਲ ਲਖਬੀਰ ਸਿੰਘ, ਸੁਖਵਿੰਦਰ ਸਿੰਘ ਸੁੱਖ, ਪਿਆਰਾ ਸਿੰਘ ਸਰਪੰਚ, ਐਡਵੋਕੇਟ ਗਗਨਦੀਪ ਸਿੰਘ, ਐਡਵੋਕੇਟ ਇੰਦਰਜੀਤ ਸਿੰਘ, ਹਰਮਿੰਦਰ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਗਿਆਨ ਸਿੰਘ, ਪ੍ਰੀਤਮ ਸਿੰਘ ਮੋਮੀ, ਬਲਬੀਰ ਸਿੰਘ ਮੈਂਬਰ ਪੰਚਾਇਤ, ਹਰਜੀਤ ਸਿੰਘ ਜੱਜ, ਸੂਰਤ ਸਿੰਘ ਚਲਣੀ, ਜਥੇਦਾਰ ਸਵਰਨ ਸਿੰਘ, ਬਾਬਾ ਅਜੀਤ ਸਿੰਘ, ਤਰਲੋਚਨ ਸਿੰਘ ਪ੍ਰਧਾਨ, ਮੁਖਤਾਰ ਸਿੰਘ, ਖੁਸ਼ਵਿੰਦਰ ਸਿੰਘ, ਮਾਸਟਰ ਕੇਵਲ ਸਿੰਘ, ਨਰਿੰਦਰ ਸਿੰਘ ਨੰਬਰਦਾਰ, ਸੰਤੋਖ ਸਿੰਘ ਐਸ.ਆਈ, ਨਰਿੰਦਰਜੀਤ ਸਿੰਘ ਏ.ਐਸ.ਆਈ, ਰਘਬੀਰ ਸਿੰਘ ਹਲਵਾਈ, ਸੁਰਜੀਤ ਸਿੰਘ ਪੀ.ਟੀ.ਆਈ. ਅਤੇ ਦਰਸ਼ਨ ਕੌਰ ਸਾਬਕਾ ਸਰਪੰਚ ਆਦਿ ਹਾਜ਼ਰ ਸਨ।