Home / ਖਬਰਾਂ ਸਿੱਖ ਜਗਤ ਦੀਆਂ / ਪੰਜਾਬ ਸਰਕਾਰ ਨੂੰ ਜਗਾਉਣ ਲਈ ਬਰਗਾੜੀ ‘ਚ ਹੋਏ ਪੰਥਕ ਇਕੱਠ ਨੇ ਲਏ ਇਹ ਅਹਿਮ ਫੈਸਲੇ

ਪੰਜਾਬ ਸਰਕਾਰ ਨੂੰ ਜਗਾਉਣ ਲਈ ਬਰਗਾੜੀ ‘ਚ ਹੋਏ ਪੰਥਕ ਇਕੱਠ ਨੇ ਲਏ ਇਹ ਅਹਿਮ ਫੈਸਲੇ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਇੱਕ ਜੂਨ ਨੂੰ ਬਰਗਾੜੀ ਵਿੱਚ ਪੰਥਕ ਇਕੱਠ ਹੋ ਰਿਹਾ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਇਕੱਠ ਵਿੱਚ ਸਮੁੱਚੀ ਸਿੱਖ ਕੌਮ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਦੀ ਇੱਕ ਮਹੀਨੇ ਦੇ ਅੰਦਰ-ਅੰਦਰ ਸ਼ਨਾਖ਼ਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਝੂਠੀ ਸਹੁੰ ਖਾਣ ਵਾਲੀ ਕਾਂਗਰਸ ਸਰਕਾਰ ਨੇ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਇਸ ਪਾਸੇ ਕੁਝ ਨਹੀਂ ਕੀਤਾ। ਇਸ ਕਾਰਨ ਹਾਲੇ ਤੱਕ ਬੇਅਦਬੀ ਦੀ ਘਟਨਾਵਾਂ ਵਾਪਰ ਰਹੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਤੇ ਹੁਣ ਕਾਂਗਰਸ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ ਕਰਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਤੇ ਕਾਂਗਰਸ ਨੂੰ ਸਿੱਖ ਕੌਮ ਨਾਲ ਕੋਈ ਹਮਦਰਦੀ ਨਹੀਂ। ਉਨ੍ਹਾਂ ਸਿੱਖ ਕੌਮ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਸਾਰੀਆਂ ਧਿਰਾਂ ਨੂੰ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਗਾੜੀ ਦਾ ਪੰਥਕ ਇਕੱਠ ਸਫਲ ਬਣਾਉਣ ਦੀ ਅਪੀਲ ਕੀਤੀ।

ਉਧਰ ਤਖਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਤੇ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਫੜਨ ਤੋਂ ਮੁਨਕਰ ਪੰਜਾਬ ਸਰਕਾਰ ਨੂੰ ਜਗਾਉਣ ਵਾਸਤੇ 1 ਜੂਨ ਨੂੰ ਪਿੰਡ ਬਰਗਾੜੀ ਪਹੁੰਚਣ ਦੀ ਅਪੀਲ ਕੀਤੀ।

About thatta

Comments are closed.

Scroll To Top
error: