Home / ਤਾਜ਼ਾ ਖਬਰਾਂ / ਟਿੱਬਾ / ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿੱਚ ਭਾਸਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ *

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿੱਚ ਭਾਸਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ *

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ‘ਨਸ਼ਾ ਮੁਕਤ ਸਮਾਜ ਕਿਵੇਂ ਸਿਰਜੀਏ’ ਵਿਸ਼ੇ ‘ਤੇ ਅੰਡਰ ਹਾਊਸ ਭਾਸ਼ਨ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਪ੍ਰੋ: ਚਰਨ ਸਿੰਘ ਪ੍ਰਧਾਨ ਸ਼ਹੀਦ ਊਧਮ ਸਿੰਘ ਟਰੱਸਟ ਸੁਲਤਾਨਪੁਰ ਲੋਧੀ ਅਤੇ ਸ੍ਰੀਮਤੀ ਪ੍ਰੋਮਿਲਾ ਅਰੋੜਾ ਡਾਇਰੈਕਟਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਨੇ ਕੀਤੀ। ਪ੍ਰਿੰਸੀਪਲ ਸ੍ਰੀ ਹਰੀਸ਼ ਚੰਦਰ ਚੋਪੜਾ ਨੇ ਸਵਾਗਤੀ ਭਾਸ਼ਣ ਪੜਿਆ। ਪ੍ਰੋ: ਚਰਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਘੇਰਾ ਪਾ ਲਿਆ ਹੈ ਤੇ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਦੇਸ਼ ਦੇ ਭਵਿੱਖ ਨੂੰ ਬਚਾਉਣ ਦੀ ਖਾਤਰ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰੀਏ। ਪ੍ਰਿੰਸੀਪਲ ਪ੍ਰੋਮਿਲਾ ਅਰੋੜਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਸ਼ਿਆਂ ਦੇ ਬੁਰੇ ਅਨਸਰਾ ਬਾਰੇ ਖੁੱਦ ਜਾਣਕਾਰੀ ਹਾਸਲ ਕਰਨ ਅਤੇ ਇਸਦਾ ਸਮਾਜ ਦੇ ਸਾਰੇ ਵਰਗਾਂ ਵਿਚ ਪ੍ਰਚਾਰ ਵੀ ਕਰਨ। ਇਸ ਮੌਕੇ ਮੈਡਮ ਸਤਿੰਦਰਪਾਲ ਕੌਰ, ਸਿਮਰਨਜੀਤ ਕੌਰ, ਕਮਲਜੀਤ ਕੌਰ, ਪ੍ਰਦੀਪ ਕੌਰ, ਲਵਜੋਤ ਕੌਰ, ਮੋਨਿਕਾ, ਹਰਵਿੰਦਰ ਕੌਰ, ਜਸਪ੍ਰੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ ਵੀ ਹਾਜ਼ਰ ਸਨ।

About admin thatta

Comments are closed.

Scroll To Top
error: