Home / ਤਾਜ਼ਾ ਖਬਰਾਂ / ਟਿੱਬਾ / ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ *

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ *

ਕਾਲਜੀਏਟ ਪਬਲਿਕ ਸਕੂਲ ਟਿੱਬਾ ਸੁਲਤਾਨਪੁਰ ਲੋਧੀ, (ਸੋਨੀਆ)-ਅਧਿਆਪਕ ਕੌਮ ਦੇ ਉਸਰੱਈਏ ਹਨ ਤੇ ਇਨ੍ਹਾਂ ਦੁਆਰਾ ਪ੍ਰਦਾਨ ਕੀਤੀ ਸੇਧ ਨਾਲ ਹੀ ਸਮਾਜ ਨੇ ਤਰੱਕੀ ਦੀਆਂ ਮੰਜ਼ਲਾਂ ਤੈਅ ਕਰਨੀਆਂ ਹੁੰਦੀਆਂ ਹਨ। ਇਹ ਸ਼ਬਦ ਪ੍ਰੋ: ਚਰਨ ਸਿੰਘ ਪ੍ਰਧਾਨ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਨੇ ਅਧਿਆਪਕ ਦਿਵਸ ਦੇ ਮੌਕੇ ਸਕੂਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਕਹੇ। ਉਨ੍ਹਾਂ ਕਿਹਾ ਕਿ ਖ਼ੁਦ ਅਧਿਆਪਕ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ। ਸਮਾਗਮ ਨੂੰ ਪ੍ਰੋਮਿਲਾ ਅਰੋੜਾ ਡਾਇਰੈਕਟਰ ਤੇ ਪ੍ਰਿੰਸੀਪਲ ਹਰੀਸ਼ ਚੰਦਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਅਧਿਆਪਕਾਂ ਦਾ ਰੋਲ ਵੀ ਨਿਭਾਇਆ। ਇਸ ਮੌਕੇ ਮੈਡਮ ਸਤਿੰਦਰਪਾਲ ਕੌਰ, ਕਮਲਜੀਤ ਕੌਰ, ਨੀਤੀਕਾ, ਪ੍ਰਦੀਪ ਕੌਰ, ਸਿਮਰਨਜੀਤ ਕੌਰ, ਨਵਜੋਤ ਕੌਰ, ਹਰਵਿੰਦਰ ਕੌਰ, ਕੁਲਵੰਤ ਕੌਰ, ਮੋਨਿਕਾ ਪੁਰੀ, ਜਸਪ੍ਰੀਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ ਵੀ ਹਾਜ਼ਰ ਸਨ।

About admin thatta

Comments are closed.

Scroll To Top
error: