ਬਾਬਾ ਦੀਵਾਨ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਤੇ ਕਬੱਡੀ ਕੱਪ

7

ਧੰਨ-ਧੰਨ ਸੰਤ ਬਾਬਾ ਦੀਵਾਨ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਗੁਰਦੁਆਰਾ ਬਾਬਾ ਦੀਵਾਨ ਸਿੰਘ ਜੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਸੂਜੋਕਾਲੀਆ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਦੱਸਿਆ ਕਿ ਇਸ ਸਬੰਧ ਵਿਚ 6 ਮਾਰਚ ਤੇ 8 ਮਾਰਚ ਨੂੰ 31-31 ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਕ੍ਰਮਵਾਰ 8 ਤੇ 10 ਮਾਰਚ ਦਿਨ ਵੀਰਵਾਰ ਤੇ ਸ਼ਨੀਵਾਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰੰਤ ਕਬੱਡੀ ਟੂਰਨਾਮੈਂਟ ਸ਼ੁਰੂ ਹੋਵੇਗਾ, ਜਿਸ ਦਾ ਉਦਘਾਟਨ ਤਹਿਸੀਲਦਾਰ ਜੀਵਨ ਕੁਮਾਰ ਗਰਗ ਕਰਨਗੇ ਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਐਸ.ਡੀ.ਐਮ. ਸੁਲਤਾਨਪੁਰ ਲੋਧੀ ਲਖਮੀਰ ਸਿੰਘ ਕਰਨਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ, ਖ਼ਜਾਨਚੀ ਦਰਸ਼ਨ ਸਿੰਘ, ਸਰੂਪ ਸਿੰਘ, ਸੂਰਤਾ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਆੜ੍ਹਤੀਆ ਬਲਵਿੰਦਰ ਸਿੰਘ, ਐਡਵੋਕੇਟ ਪਰਮਿੰਦਰ ਨੰਢਾ ਐਡਵੋਕੇਟ, ਗੁਲਜਾਰ ਸਿੰਘ, ਮੇਹਰ ਸਿੰਘ, ਮਾਸਟਰ ਕਰਨੇਲ ਸਿੰਘ ਥਿੰਦ, ਡਾ: ਜਤਿੰਦਰ ਸਿੰਘ, ਜਤਿੰਦਰ ਸਿੰਘ ਨੰਢਾ, ਨਿੰਦਰਜੀਤ ਸਿੰਘ, ਪ੍ਰਭਜੀਤ ਸਿੰਘ, ਗੁਰਮੇਜ ਸਿੰਘ ਆਦਿ ਹਾਜ਼ਰ ਸਨ।