ਬਿੱਟੂ ਦਰੀਏਵਾਲ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਯੂਥ ਅਕਾਲੀ ਆਗੂਆਂ ਵੱਲੋਂ ਸਵਾਗਤ।

7

ਨੌਜਵਾਨ ਅਕਾਲੀ ਆਗੂ ਬਲਜੀਤ ਸਿੰਘ ਬਿੱਟੂ ਦਰੀਏਵਾਲ ਨੂੰ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਬਣਾਉਣ ਦਾ ਯੂਥ ਅਕਾਲੀ ਆਗੂਆਂ ਅਤੇ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਬਿੱਟੂ ਦਰੀਏਵਾਲ ਨੂੰ ਵਧਾਈ ਦਿੱਤੀ | ਅਕਾਲੀ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਸ: ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦਾ ਧੰਨਵਾਦ ਕੀਤਾ ਹੈ | ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਜਥੇਦਾਰ ਕਰਮਜੀਤ ਸਿੰਘ ਪੰਚ, ਗੁਰਦੀਪ ਸਿੰਘ ਸਾਬਕਾ ਸਰਪੰਚ, ਬਿਕਰਮ ਸਿੰਘ ਪੰਚ, ਸਰਪੰਚ ਬਲਦੇਵ ਸਿੰਘ ਬੂਲਪੁਰ, ਪੰਚ ਲਖਵਿੰਦਰ ਸਿੰਘ, ਮਾਸਟਰ ਬਲਵੰਤ ਅਮਰਕੋਟ, ਪਿ੍ੰਸੀਪਲ ਜਗਜੀਤ ਸਿੰਘ ਜਾਂਗਲਾ, ਸਰਪੰਚ ਜੋਗਿੰਦਰ ਸਿੰਘ ਦੰਦੂਪੁਰ, ਗੁਰਦੀਪ ਸਿੰਘ ਸਰਪੰਚ, ਅਵਤਾਰ ਸਿੰਘ ਕਾਲੂ ਭਾਟੀਆ, ਪੁਸ਼ਪਿੰਦਰ ਸਿੰਘ, ਗੁਰਚਰਨ ਸਿੰਘ, ਮਾਸਟਰ ਪਰਮਜੀਤ ਸਿੰਘ ਤੇ ਗੁਰਬਖਸ਼ ਸਿੰਘ ਟੋਡਰਵਾਲ, ਮਾਸਟਰ ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ ਮੋਮੀ, ਪੂਰਨ ਸਿੰਘ ਅਮਰਕੋਟ, ਸੰਮਤੀ ਮੈਂਬਰ ਬੂਲਪੁਰ ਸਿੰਘ, ਹਰਜਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਸੁੱਚਾ ਸਿੰਘ ਸਾਬਕਾ ਸਰਪੰਚ ਆਦਿ ਸ਼ਾਮਿਲ ਸਨ