Home / ਤਾਜ਼ਾ ਖਬਰਾਂ / ਸੂਜੋਕਾਲੀਆ / ਬੀ. ਐਸ. ਟੀ. ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਬਾਜ਼ੀ ਮਾਰੀ

ਬੀ. ਐਸ. ਟੀ. ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਬਾਜ਼ੀ ਮਾਰੀ

djkgਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2011-12 ਦੇ ਐਲਾਨੇ ਦਸਵੀਂ ਦੇ ਨਤੀਜੇ ਵਿਚ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਸੂਜੋਕਾਲੀਆ ਨੇ 1300 ਅੰਕਾਂ ਵਿਚੋਂ 1224 (94.15 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਕਪੂਰਥਲਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਅਕਸ਼ਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਠੱਟਾ ਨਵਾਂ ਨੇ 1218 (94 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ। ਸਿਮਰਜੀਤ ਕੌਰ ਪੁੱਤਰੀ ਸੁਖਜੀਤ ਸਿੰਘ ਨੇ 82.08 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ‘ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਬੀ.ਐਸ.ਟੀ. ਸਕੂਲ ਦੇ 37 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ, ਜਿਨ੍ਹਾਂ ਵਿਚੋਂ 5 ਵਿਦਿਆਰਥੀਆਂ 80 ਪ੍ਰਤੀਸ਼ਤ ਅਤੇ 22 ਵਿਦਿਆਰਥੀਆਂ 60 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ। ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਬੀ.ਐਸ.ਟੀ. ਦੇ ਚੇਅਰਮੈਨ ਸ: ਇਕਬਾਲ ਸਿੰਘ ਖੈੜਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਨਾਲ ਬੀ.ਐਸ.ਟੀ. ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਦੀ ਪ੍ਰੀਖਿਆ ਵਿਚ ਵੀ ਸ਼ਲਾਘਾ ਯੋਗ ਨਤੀਜਾ ਦਿੱਤਾ ਹੈ। ਉਨ੍ਹਾਂ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਤੇ ਸਮੂਹ ਸਟਾਫ਼ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਦੀ ਪ੍ਰਸੰਸਾ ਕੀਤੀ।

About admin thatta

Comments are closed.

Scroll To Top
error: