ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

9

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 25 ਅਪ੍ਰੈਲ, 2018 ਨੂੰ ਐਲਾਨੇ ਗਏ ਨਤੀਜੇ ਵਿੱਚ ਬੀ. ਐਸ. ਟੀ. ਸੀਨੀਅਰ ਸਕੰਡਰੀ ਸਕੂਲ ਸੂਜੋਕਾਲੀਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।

ਜਿਸ ਵਿੱਚ ਸੁਮਨਪ੍ਰੀਤ ਕੌਰ ਪੁੱਤਰੀ ਰਤਨ ਸਿੰਘ ਵਲੋਂ 90 ਪ੍ਰਤੀਸ਼ਤ (ਆਰਟਸ), ਗਗਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਲੋਂ 88 ਪ੍ਰਤੀਸ਼ਤ (ਮੈਡੀਕਲ) ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਕਾਲਾ ਜੱਟ ਤਲਵੰਡੀ ਚੌਧਰੀਆਂ (ਆਰਟਸ) 85 ਪ੍ਰਤੀਸ਼ਤ ਅੰਕ ਲੈ ਕੇ ਕਰਮਵਾਰ ਸਕੂਲ ਵਿੱਚੋਂ ਪਹਿਲੀ, ਦੂਜੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਕੇ

ਸਕੂਲ ਮੈਨੇਜ਼ਮੈਂਟ, ਸਕੂਲ ਸਟਾਫ਼ ਅਤੇ ਮਾਪਿਆਂ ਦਾ ਮਾਣ ਵਧਾਇਆ। ਸਕੂਲ ਦੇ 50 ਪ੍ਰਤੀਸ਼ਤ ਵਿਦਿਆਰਥੀਆਂ ਨੇ 70 ਤੋਂ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਜਦਕਿ 79 ਪ੍ਰਤੀਸ਼ਤ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ।

 

ਇਸ ਮੌਕੇ ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਤੇ ਆਉਣ ਵਾਲੇ ਬੱਚਿਆਂ ਨੂੰ ਐਮ.ਡੀ. ਕੈਪਟਨ ਤਜਿੰਦਰ ਸਿੰਘ, ਮੈਨੇਜ਼ਰ ਜਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਅਨੇਜਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ ਬੱਚਿਆਂ ਦੇ ਮਾਪੇ ਹਾਜ਼ਰ ਸਨ।