ਬੁੱਧਵਾਰ 12 ਨਵੰਬਰ 2014 (ਮੁਤਾਬਿਕ 27 ਕੱਤਕ ਸੰਮਤ 546 ਨਾਨਕਸ਼ਾਹੀ)

10

wpid-11.jpg

ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥ {ਪਾਵਨ ਅੰਗ 740}

ਪਦਅਰਥ: ਘਟਸਰੀਰ। ਘਟ ਘਟ ਅੰਤਰਿਹਰੇਕ ਸਰੀਰ ਵਿਚ। ਤੁਮਹਿਤੁਮ ਹੀ, ਤੂੰ ਹੀ। ਬਸਾਰੇਵੱਸ ਰਿਹਾ ਹੈਂ। ਸਗਲ ਸਮਗ੍ਰੀਸਾਰੀਆਂ ਚੀਜ਼ਾਂ। ਸੂਤਿਧਾਗੇ ਵਿਚ।੧।

ਪ੍ਰਾਨ ਅਧਾਰੇਜਿੰਦ ਦਾ ਆਸਰਾ। ਪੇਖਿਵੇਖ ਕੇ। ਬਿਗਸਾਰੇਖਿੜਦਾ ਹੈ।੧।ਰਹਾਉ।

ਭ੍ਰਮਿਭਟਕ ਕੇ। ਹਾਰੇਥੱਕ ਜਾਂਦੇ ਹਨ। ਗਹੀਫੜੀ। ਅਬਹੁਣ, ਮਨੁੱਖਾ ਜਨਮ ਵਿਚ।੨।

ਅਗਮਅਪਹੁੰਚ। ਅਗੋਚਰੁ—{ਗੋਚਰੁ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ। ਅਪਾਰੇਬੇਅੰਤ। ਨਾਨਕ ਸਿਮਰੈਨਾਨਕ ਸਿਮਰਦਾ ਹੈ। ਰੈਨਾਰੇਰਾਤ।੩।

ਅਰਥ: ਹੇ ਪ੍ਰਭੂ! ਤੂੰ ਸਾਡਾ ਪ੍ਰੀਤਮ ਹੈਂ, ਤੂੰ ਸਾਡੀ ਜਿੰਦ ਦਾ ਆਸਰਾ ਹੈਂ। ਤੈਨੂੰ ਹੀ ਵੇਖ ਵੇਖ ਕੇ (ਸਾਡਾ) ਮਨ ਖ਼ੁਸ਼ ਹੁੰਦਾ ਹੈ।੧।ਰਹਾਉ।

ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਵੱਸਦਾ ਹੈਂ, (ਦੁਨੀਆ ਦੀਆਂ) ਸਾਰੀਆਂ ਚੀਜ਼ਾਂ ਤੇਰੀ ਹੀ ਮਰਯਾਦਾ ਦੇ ਧਾਗੇ ਵਿਚ (ਪ੍ਰੋਤੀਆਂ ਹੋਈਆਂ) ਹਨ।੧।

ਹੇ ਪ੍ਰਭੂ! (ਤੈਥੋਂ ਵਿਛੁੜ ਕੇ ਜੀਵ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਥੱਕ ਜਾਂਦੇ ਹਨ। ਮਨੁੱਖਾ ਜਨਮ ਵਿਚ ਆ ਕੇ (ਤੇਰੀ ਮੇਹਰ ਨਾਲ) ਸਾਧ ਸੰਗਤਿ ਦਾ ਆਸਰਾ ਲੈਂਦੇ ਹਨ।੨।

ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ) ਨਾਨਕ ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਮਨੁੱਖ ਦੀ ਸਮਝ ਤੋਂ ਪਰੇ ਹੈ, ਅਤੇ ਜੋ ਬੇਅੰਤ ਹੈ।੩।੯।੧੫।