ਬੁੱਧਵਾਰ 21 ਜਨਵਰੀ 2015 (ਮੁਤਾਬਿਕ 8 ਮਾਘ ਸੰਮਤ 546 ਨਾਨਕਸ਼ਾਹੀ)

8

wpid-11.jpg

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਅੰਗ 716}

ਪਦਅਰਥ: ਗੁਨੁਉਪਕਾਰ। ਪੰਚ ਦੋਖ—(ਕਾਮਾਦਿਕ) ਪੰਜੇ ਵਿਕਾਰ। ਅਰੁਅਤੇ। ਅਹੰ ਰੋਗਹਉਮੈ ਦਾ ਰੋਗ। ਤੇਤੋਂ। ਸਗਲਸਾਰੇ।ਰਹਾਉ।

ਬੰਧਨਫਾਹੀਆਂ। ਤੋਰਿਤੋੜ ਕੇ। ਛੋਰਿਛੁਡਾ ਕੇ। ਬਿਖਿਆ ਤੇਮਾਇਆ (ਦੇ ਮੋਹ) ਤੋਂ। ਕੋਦਾ। ਮੇਰੈ ਹੀਅਰੈਮੇਰੇ ਹਿਰਦੇ ਵਿਚ। ਰੂਪੁਸੁਹਜ। ਅਨਰੂਪੁਕੁਹਜ। ਗਹਿਓਫੜ ਲਿਆ, ਬੰਨ੍ਹ ਦਿੱਤਾ। ਮੋਹਿਮੈਨੂੰ। ਰੰਗਿਪ੍ਰੇਮਰੰਗ ਵਿਚ। ਭੀਨਭਿਉਂ ਦਿੱਤਾ।੧।

ਲਾਲਨੁਸੋਹਣਾ ਲਾਲ। ਪਾਟ ਬੀਚਵਿਚਲੇ ਪਰਦੇ। ਖੋਏਖੋਇ, ਦੂਰ ਕਰਕੇ। ਹਰਖੇਖ਼ੁਸ਼ੀ ਵਿਚ। ਪਤੀਨਪਤੀਜ ਗਿਆ। ਤਿਸ ਹੀ—{ਲਫ਼ਜ਼ ਤਿਸੁਦਾ ੁ ਕ੍ਰਿਆ ਵਿਸ਼ੇਸ਼ਣ ਹੀਦੇ ਕਾਰਨ ਉੱਡ ਗਿਆ ਹੈ}ਗ੍ਰਿਹੁਸਰੀਰਘਰ। ਠਾਕੁਰੁਮਾਲਕ। ਕੋ ਧੀਨਕਾ ਅਧੀਨ, ਦਾ ਸੇਵਕ।੨।

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! (ਆਖਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।