Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਬੁੱਧਵਾਰ 23 ਅਪ੍ਰੈਲ 2014 (ਮੁਤਾਬਿਕ 10 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

ਬੁੱਧਵਾਰ 23 ਅਪ੍ਰੈਲ 2014 (ਮੁਤਾਬਿਕ 10 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

11

 

ਸੂਹੀ ਮਹਲਾ ੫ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥੧॥ ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥ ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਆਪੇ ਹੋਆ ॥੨॥੩੩॥੩੯॥ {ਅੰਗ 744}

ਪਦਅਰਥ: ਥੰਮੈਸਹਾਰਾ ਦੇਂਦਾ ਹੈ। ਆਪੇਆਪ ਹੀ। ਸਚਾਸਦਾ ਕਾਇਮ ਰਹਿਣ ਵਾਲਾ। ਸੋਈਉਹ (ਪ੍ਰਭੂਹੀ।੧।

ਆਧਾਰੁਆਸਰਾ। ਕਰਣ ਕਾਰਣਜਗਤ ਦਾ ਮੂਲ। ਸਮਰਥੁਸਭ ਤਾਕਤਾਂ ਵਾਲਾ। ਅਪਾਰੁਬੇਅੰਤ।੧।ਰਹਾਉ।

ਨਿਰੋਆਨਿਰੋਗਰੋਗਰਹਿਤ। ਰਖਾਰਾਖਾ।੨।

ਅਰਥ: ਹੇ ਭਾਈਜੇਹੜਾ ਪਰਮਾਤਮਾ ਸਾਰੇ ਜਗਤ ਦਾ ਮੂਲ ਹੈਜੋ ਸਭ ਤਾਕਤਾਂ ਦਾ ਮਾਲਕ ਹੈਜਿਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾਉਸ ਦਾ ਨਾਮ ਮੇਰਾ ਆਸਰਾ ਹੈ।੧।ਰਹਾਉ।

ਹੇ ਭਾਈਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ (ਹਰੇਕ ਜੀਵ ਨੂੰਸਹਾਰਾ ਦੇਂਦਾ ਹੈਉਸ ਤੋਂ ਬਿਨਾ ਹੋਰ ਕੋਈ ਨਹੀਂ (ਜੋ ਵਿਕਾਰਾਂ ਰੋਗਾਂ ਤੋਂ ਬਚਣ ਲਈ ਸਹਾਰਾ ਦੇ ਸਕੇ)੧।

ਹੇ ਨਾਨਕ! ਜਿਸ ਮਨੁੱਖ ਦਾ ਰਾਖਾ ਪ੍ਰਭੂ ਆਪ ਬਣ ਜਾਂਦਾ ਹੈਉਸ ਦੇ ਉਹ ਸਾਰੇ ਰੋਗ ਮਿਟਾ ਦੇਂਦਾ ਹੈਉਸ ਨੂੰ ਨਵਾਂ ਨਿਰੋਆ ਕਰ ਦੇਂਦਾ ਹੈ।੨।੩੩।੩੯।

About thatta

Comments are closed.

Scroll To Top
error: