Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਬੁੱਧਵਾਰ 31 ਦਸੰਬਰ 2014 (ਮੁਤਾਬਿਕ 16 ਪੋਹ ਸੰਮਤ 546 ਨਾਨਕਸ਼ਾਹੀ)

ਬੁੱਧਵਾਰ 31 ਦਸੰਬਰ 2014 (ਮੁਤਾਬਿਕ 16 ਪੋਹ ਸੰਮਤ 546 ਨਾਨਕਸ਼ਾਹੀ)

wpid-11.jpgਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ {ਅੰਗ 749-750}

ਪਦਅਰਥ: ਜਿਸ ਕੇ—{ਲਫ਼ਜ਼ ਜਿਸਦਾ ੁ ਸੰਬੰਧਕ ਕੇਦੇ ਕਾਰਨ ਉੱਡ ਗਿਆ ਹੈ}ਸੁਆਮੀਹੇ ਸੁਆਮੀ! ਬੋਲਿ ਨ ਜਾਣੈਬੋਲਣ ਨਹੀਂ ਜਾਣਦਾ। ਮਦਿਅਹੰਕਾਰ ਵਿਚ। ਮਾਤਾਮਸਤ। ਮਰਣਾਮੌਤ, ਮੌਤ ਦਾ ਸਹਿਮ। ਚੀਤਿਚਿੱਤ ਵਿਚ।੧।

ਰਾਮਰਾਇਹੇ ਪ੍ਰਭੂਪਾਤਿਸ਼ਾਹ! ਕਉਨੂੰ। ਨੇਰੇਨੇੜੇ।੧।ਰਹਾਉ।

ਤੇਰੈ ਰੰਗਿਤੇਰੇ ਪ੍ਰੇਮ ਵਿਚ। ਰਾਤੇਰੰਗੇ ਹੋਏ। ਨਾਸਾਦੂਰ ਹੋ ਜਾਂਦਾ ਹੈ। ਬਖਸਬਖ਼ਸ਼ਸ਼। ਦਿਲਾਸਾਭਰੋਸਾ, ਤਸੱਲੀ।੨।

ਧਿਆਇਨਿਧਿਆਉਂਦੇ ਹਨ। ਪਾਇਨਿਪਾਂਦੇ ਹਨ। ਆਰਾਧਹਿਆਰਾਧਦੇ ਹਨ। ਭਰਵਾਸੇਆਸਰੇ ਨਾਲ। ਪੰਚ ਦੁਸਟਕਾਮਾਦਿਕ ਪੰਚ ਵੈਰੀ। ਲੈਫੜ ਕੇ। ਸਾਧਹਿਵੱਸ ਵਿਚ ਕਰ ਲੈਂਦੇ ਹਨ।੩।

ਗਿਆਨੁਆਤਮਕ ਜੀਵਨ ਦੀ ਸੂਝ। ਧਿਆਨੁਸੁਰਤਿ ਜੋੜਨ ਦੀ ਜਾਚ। ਨ ਜਾਣਾਨ ਜਾਣਾਂ, ਨਹੀਂ ਸਾਂ ਜਾਣਦਾ। ਸਾਰਕਦਰ। ਜਿਨਿਜਿਸ (ਗੁਰੂ) ਨੇ। ਕਰਇੱਜਤ, ਲਾਜ।੪।

ਅਰਥ: ਹੇ ਮੇਰੇ ਪ੍ਰਭੂਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ)ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! (ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ)੪।੧੦।੫੭।

About thatta

Comments are closed.

Scroll To Top
error: