ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਆਸਟਰੇਲੀਆ ਅਤੇ ਨਿਊਜੀਲੈਂਡ ਦੌਰੇ ਤੋਂ ਵਾਪਸ ਪਰਤਿਆ

19

000010ਭਾਈ ਅਵਤਾਰ ਸਿੰਘ ਦੂਲ੍ਹੋਵਾਲ, ਭਾਈ ਸੁਖਵਿੰਦਰ ਸਿੰਘ ਮੋਮੀ ਅਤੇ ਭਾਈ ਸਤਨਾਮ ਸਿੰਘ ਸੰਧੂ ਦਾ ਕਵੀਸ਼ਰੀ ਜਥਾ, ਜੋ ਕਿ ਪਿਛਲੇ ਪੰਜ ਮਹੀਨਿਆਂ ਤੋਂ  ਆਸਟਰੇਲੀਆ ਅਤੇ ਨਿਊਜੀਲੈਂਡ ਦੌਰੇ ਤੇ ਗਿਆ ਹੋਇਆ ਸੀ, ਮਿਤੀ 1 ਅਕਤੂਬਰ 2013 ਨੂੰ ਵਾਪਸ ਪਿੰਡ ਠੱਟਾ ਨਵਾਂ ਵਿਖੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਵੀਸ਼ਰ ਸੁਖਵਿੰਦਰ ਸਿੰਘ ਮੋਮੀ ਨੇ ਦੱਸਿਆ ਕਿ ਆਸਟਰੇਲੀਆ ਵਿਖੇ ਸਿਡਨੀ, ਮੈਲਬੌਰਨ ਅਤੇ ਬ੍ਰਿਸਬੇਨ ਦੇ ਗੁਰਦੁਆਰਾ ਸਾਹਿਬ ਅਤੇ ਨਿਊਜੀਲੈਂਡ ਦੇ ਆਕਲੈਂਡ, ਅਟਾਹੂ, ਟੌਰੰਗਾ ਦੇ ਗੁਰਦੁਆਰਾ ਸਾਹਿਬ ਵਿੱਚ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ।