ਮਾਘੀ ਦੇ ਪਵਿੱਤਰ ਦਿਹਾੜੇ ਤੇ ਲਵੀਨੀਓ ਇਟਲੀ ਵਿਖੇ ਸਮਾਗਮ।

29

ਇਟਲੀ ਦੇ ਸ਼ਹਿਰ ਲਵੀਨੀਓ ਵਿਖੇ ਸਥਾਪਿਤ ਗੁਰਦੁਆਰਾ ਸ੍ਰੀ ਗੋਬਿੰਦਸਰ ਸਾਹਿਬ ਨਵੀਨੀਓ ਦੀ ਪ੍ਰਬੰਧ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂਦੇ ਸਹਿਯੋੋਗ ਨਾਲ ਚਾਲੀ ਮੁਕਤਿਆਂਦੀ ਯਾਦ ਵਿਚ ਵਿਸ਼ਸ਼ ਸਮਾਗਮ ਕਰਵਾਏ ਗਏ | ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸੰਗਤਾਂਨੇਭਾਰੀ ਤਦਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਹਜ਼ਰੀਆਂ ਭਰਕੇ ਆਪਣਾ ਜੀਵਨ ਸਫਲ ਬਣਾਇਆ ਅਤੇ ਗੁਰੂਇਤਿਹਾਸ ਸਰਵਣ ਕੀਤਾ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕਵੀਸ਼ਰੀ ਭਾਈ ਅਜੀਤ ਸਿੰਘ ਥਿੰਦ ਤੇ ਸਾਥੀਆਂ, ਭਾਈ ਦਲਬੀਰ ਸਿੰਘ, ਡਾ: ਬਲਵਿੰਦਰ ਸਿੰਘ ਭਾਗੋਅਰਾਈਆਂ ਵਾਲਿਆਂ ਨੇ ਆਪਣੀ ਜੋਸ਼ੀਲੀ ਆਵਾਜ਼ ਵਿਚ ਚਾਲੀ ਮੁਕਤਿਆਂਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਪਵਿੱਤਰ ਦਿਹਾੜੇ ‘ਤੇ ਸੇਵਾ ਕਰਨ ਵਾਲੀਆਂ ਸੰਗਤਾਂਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਰਾਜਵਿੰਦਰ ਸਿੰਘ ਰਾਜਾ ਅਤੇ ਹੋਰ ਗੁਰਸਿੱਖਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸੰਗਤਾਂਨੂੰਗੁਰੂਸਾਹਿਬ ਨਾਲ ਜੋੜਨ ਦਾ ਉਪਰਾਲਾ ਕੀਤਾ