Breaking News
Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਮੰਗਲਵਾਰ 3 ਫਰਵਰੀ 2015 (ਮੁਤਾਬਿਕ 21 ਮਾਘ ਸੰਮਤ 546 ਨਾਨਕਸ਼ਾਹੀ)

ਮੰਗਲਵਾਰ 3 ਫਰਵਰੀ 2015 (ਮੁਤਾਬਿਕ 21 ਮਾਘ ਸੰਮਤ 546 ਨਾਨਕਸ਼ਾਹੀ)

Huqam

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਅੰਗ 623}

ਪਦਅਰਥ: ਗੁਰਿ ਪੂਰੈਪੂਰੇ ਗੁਰੂ ਨੇ। ਸੰਗਿ—(ਆਪਣੇ) ਨਾਲ। ਸਹਾਈਮਦਦਗਾਰ, ਸਾਥੀ। ਜਹਜਿੱਥੇ। ਸੁਹੇਲੇਸੁਖੀ। ਪ੍ਰਭਿਪ੍ਰਭੂ ਨੇ।੧।

ਸੁਭਾਈਸੁਭਾਇ, ਪਿਆਰ ਨਾਲ। ਮਨਚਿੰਦੇਮਨਇੱਛਤ, ਮਨਮੰਗੇ। ਸਗਲੇਸਾਰੇ। ਜੀਅ ਕੈ ਸੰਗਿਜਿੰਦ ਦੇ ਨਾਲ।੧।ਰਹਾਉ।

ਹਮਅਸੀ, ਮੈਂ। ਰੇਨਾਰਾਰੇਣ, ਚਰਨਧੂੜ। ਅਧਾਰਾਆਸਰਾ। ਪਤਿਤਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤਪਵਿਤ੍ਰ। ਜਸੁਸਿਫ਼ਤਿਸਾਲਾਹ।੨।

ਸਦਸਦਾ। ਰੈਨਿਰਾਤ। ਬਹੁੜਿਮੁੜ।੩।

ਬਿਧਾਤਾਕਰਤਾਰ, ਰਚਨਹਾਰ। ਰਸੁਸੁਆਦ। ਤਿਨ ਹੀਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ ਤਿਨਿਦੀ ਿਕ੍ਰਿਆ ਵਿਸ਼ਸ਼ੇਣ ਹੀਦੇ ਕਾਰਨ ਉੱਡ ਗਈ ਹੈ}ਜਮ ਕੰਕਰੁ—{ਕਿੰਕਰੁकिंकर} ਜਮ ਦਾ ਸੇਵਕ, ਜਮਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿਸਾਲਾਹ ਦੀ ਬਰਕਤਿ ਨਾਲ) ਮਨਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ(ਪ੍ਰਤੀਤ ਹੁੰਦਾ ਰਹੇਗਾ)੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ)ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ), ਜਿਸ ਨੂੰ ਸਿਰਜਣਹਾਰ ਸਰਬਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

About thatta

Comments are closed.

Scroll To Top
error:
%d bloggers like this: