ਮੰਦਰ ਦੁਰਗਾ ਭਵਾਨੀ ਠੱਟਾ ਨਵਾਂ ਵਿਖੇ ਸਾਲਾਨਾ ਜਾਗਰਨ 14 ਨੂੰ

3

001ਜਾਗਰਨ ਕਮੇਟੀ ਨਵਾਂ ਠੱਟਾ ਵੱਲੋਂ ਸਾਲਾਨਾ ਜਾਗਰਨ 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਗਰਨ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਸੈਕਟਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 13 ਅਕਤੂਬਰ ਨੂੰ ਮਹਾਂਮਾਈ ਦੀ ਝਾਕੀ ਕੱਢੀ ਜਾਵੇਗੀ 14 ਅਕਤੂਬਰ ਨੂੰ ਸ਼ਾਮ 8 ਵਜੇ ਮਹਾਂਮਾਈ ਦਾ ਜਾਗਰਨ ਸ਼ੁਰੂ ਹੋਵੇਗਾ ਜਿਸ ਵਿਚ ਪੰਜਾਬ ਦੇ ਉੱਘੇ ਗਾਇਕ ਸੁੱਖਾ ਰਾਮ ਸਰੋਆ ਅਤੇ ਅਸਲਮ ਸਿੱਧੂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਨਗੇ ਇਸ ਮੌਕੇ ਕਮੇਟੀ ਮੈਂਬਰ ਬਲਜਿੰਦਰ ਸਿੰਘ, ਮਾਸਟਰ ਮਹਿੰਗਾ ਸਿੰਘ, ਸਾਧੂ ਸਿੰਘ, ਐਡਵੋਕੇਟ ਜੀਤ ਸਿੰਘ ਮੋਮੀ, ਗੁਲਜ਼ਾਰ ਸਿੰਘ, ਹਰਜਿੰਦਰ ਸਿੰਘ ਲੀਡਰ, ਅਵਤਾਰ ਸਿੰਘ, ਸ਼ਿਵਚਰਨ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। (source Ajit)