Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਵੀਰਵਾਰ 13 ਨਵੰਬਰ 2014 (ਮੁਤਾਬਿਕ 28 ਕੱਤਕ ਸੰਮਤ 546 ਨਾਨਕਸ਼ਾਹੀ)

ਵੀਰਵਾਰ 13 ਨਵੰਬਰ 2014 (ਮੁਤਾਬਿਕ 28 ਕੱਤਕ ਸੰਮਤ 546 ਨਾਨਕਸ਼ਾਹੀ)

wpid-11.jpg

ਧਨਾਸਰੀ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ {ਪਾਵਨ ਅੰਗ 676}

ਪਦਅਰਥ: ਜਾਹਿਜਾਂਦੇ ਹਨ। ਕਰਹਿਕਰਦੇ ਹਨ। ਸੇ ਪਰਾਲਉਹ ਵਿਅਰਥ ਕੰਮ {ਪਰਾਲਪਰਾਲੀ; ਮੁੰਜੀ ਦਾ ਨਾੜ}ਕਾਮਿ ਨ ਆਵਹਿਕੰਮ ਨਹੀਂ ਆਉਂਦੇ। ਸੇਉਹ {ਬਹੁਵਚਨ}ਸੰਗਿਨਾਲ। ਹੀਤਹਿਤ, ਪਿਆਰ। ਬੈਰਾਈਵੈਰੀ।੧।

ਭਰਮਿਭਰਮ ਵਿਚ। ਭੂਲੇਕੁਰਾਹੇ ਪਿਆ ਹੋਇਆ। ਸੰਸਾਰਾਜਗਤ। ਖੋਇਗਵਾ ਰਿਹਾ ਹੈ।ਰਹਾਉ।

ਸਾਚੁਸਦਾਥਿਰ ਹਰਿਨਾਮ ਦਾ ਸਿਮਰਨ। ਭਾਵੈਚੰਗਾ ਲੱਗਦਾ। ਧੋਹਠੱਗੀ। ਸਿਉਨਾਲ। ਮੀਠਾਮਿੱਠਾ (ਜਾਣ ਕੇ)ਮਰਣੁਮੌਤ।੨।

ਵਸਤੁਚੀਜ਼। ਕਉਦੀ ਖ਼ਾਤਰ। ਉਠਿਉੱਠ ਕੇ। ਰੋਵੈਤਰਲੇ ਲੈਂਦਾ ਹੈ। ਸਗਲਾ ਈਸਾਰਾ ਹੀ। ਖੋਵੈਗਵਾ ਲੈਂਦਾ ਹੈ। ਹੁਕਮੁਰਜ਼ਾ। ਆਵਣ ਜਾਣੇਜਨਮ ਮਰਨ ਦੇ ਗੇੜ।੩।

ਨੋਨੂੰ, ਤੋਂ। ਜਨੁਦਾਸ। ਸਾਹਿਬੁਮਾਲਕ।੪।

ਅਰਥ: ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ (ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ।ਰਹਾਉ।

ਹੇ ਭਾਈ! ਮਾਇਆਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ। ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ।੧।

ਹੇ ਭਾਈ! (ਮਾਇਆਵੇੜ੍ਹੇ ਮੂਰਖ ਮਨੁੱਖ ਨੂੰ) ਸਦਾਥਿਰ ਹਰਿਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। (ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ।੨।

ਹੇ ਭਾਈ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ (ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ) ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਂਦਾ ਹੈ।੩।

(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗ਼ੁਲਾਮ ਹੈ। ਹੇ ਭਾਈ! ਮੇਰਾ ਮਾਲਕਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ।੪।੧।੨੨।

About thatta

Comments are closed.

Scroll To Top
error: