ਵੀਰਵਾਰ 24 ਅਪ੍ਰੈਲ 2014 (ਮੁਤਾਬਿਕ 11 ਵਿਸਾਖ ਸੰਮਤ 546 ਨਾਨਕਸ਼ਾਹੀ) 03:45 AM IST

9

11

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ {ਅੰਗ 646}

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮਜਲ ਪੀਂਦੇ ਹਨਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈਉਸ ਨੂੰ ਹਰ ਰੋਜ਼ (ਭਾਵਹਰ ਵੇਲੇਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾਹੈਮਨਮੁਖ ਭਟਕਦਾ ਹੈਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀਨੀਂਦਰ ਨਹੀਂ ਸੌਂਦਾਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵਜਾਗਦੇ ਤੇ ਸੁੱਤੇ ਹੋਏ ਇਕਰਸ ਰਹਿੰਦੇ ਹਨ)। ਹੇ ਨਾਨਕਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ)ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ