Home / ਹੈਡਲਾਈਨਜ਼ ਪੰਜਾਬ / ਵੱਖ-ਵੱਖ ਦੇਸ਼ਾਂ ਵਿੱਚ ਇਨ੍ਹਾਂ ਨਾਵਾਂ ਨਾਲ ਜਾਣੇ ਜਾਂਦੇ ਹਨ ਸ੍ਰੀ ਗੁਰੂ ਨਾਨਕ ਦੇਵ ਜੀ…

ਵੱਖ-ਵੱਖ ਦੇਸ਼ਾਂ ਵਿੱਚ ਇਨ੍ਹਾਂ ਨਾਵਾਂ ਨਾਲ ਜਾਣੇ ਜਾਂਦੇ ਹਨ ਸ੍ਰੀ ਗੁਰੂ ਨਾਨਕ ਦੇਵ ਜੀ…

ਸ੍ਰੀ ਗੁਰੂ ਨਾਨਕ  (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ ‘ਤੇ ਆਉਂਦੀ ਹੈ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ। ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੀ ਪਹਿਲੀ ਜੋਤ ਹਨ ਤੇ ਉਨ੍ਹਾਂ ਨੂੰ ਸਿੱਖ ਧਰਮ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕੁੱਲ ਲੋਕਾਈ ਨੂੰ ਨਾਮ ਜੱਪਣ, ਵੰਡ ਛੱਕਣ ਤੇ ਕਿਰਤ ਕਰਨ ਦਾ ਸੰਦੇਸ਼ ਦੇ ਕੇ ਸਿੱਧੇ ਰਾਹੇ ਤੋਰਿਆ। ਉਨ੍ਹਾਂ ਨੇ ਨਾ ਸਿਰਫ਼ ਸਿੱਖਾਂ ਨੂੰ ਬਲਕਿ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਸਮਝ ਕੇ ਉਨ੍ਹਾਂ ਨੂੰ ਮਿਹਨਤ ਕਰਕੇ ਆਪਣਾ ਜੀਵਨ ਜੀਊਣ ਦਾ ਸੁਨੇਹਾ ਦਿੱਤਾ। ਫਿਰ ਉਨ੍ਹਾਂ ਨੇ ਲੋਕ ਕਲਿਆਣ ਲਈ ਚਾਰੋਂ ਦਿਸ਼ਾਵਾਂ ਵਿੱਚ ਚਾਰ ਉਦਾਸੀਆਂ ਵੀ ਕੀਤੀਆਂ ਜਿਸ ਦੌਰਾਨ ਉਨ੍ਹਾਂ ਨੇ ਜਗ੍ਹਾ-ਜਗ੍ਹਾ ਜਾ ਕੇ ਲੋਕਾਂ ਨੂੰ ਸਿੱਧੇ ਰਾਹੇ ਪਾਇਆ। ਉਹ ਸਿਰਫ਼ ਪੰਜਾਬ ਵਿੱਚ ਹੀ ਨਹੀਂ ਪੂਜੇ ਜਾਂਦੇ ਸਗੋਂ ਪੂਰੇ ਭਾਰਤ, ਪੂਰੀ ਦੁਨੀਆਂ ਵਿੱਚ ਲੋਕ ਉਨ੍ਹਾਂ ਨੂੰ ਮੰਨਦੇ ਹਨ।

ਅਸੀਂ ਬੇਸ਼ੱਕ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਜੱਪਦੇ ਹਾਂ, ਜਾਣਦੇ ਹਾਂ ਪਰ ਦੁਨੀਆਂ ਦੇ ਬਾਕੀ ਦੇਸ਼ਾਂ ਵਿੱਚ ਉਨ੍ਹਾਂ ਨੂੰ ਅਲੱਗ-ਅਲੱਗ ਨਾਵਾਂ ਨਾਲ ਪੂਜਿਆ, ਜਾਣਿਆ ਜਾਂਦਾ ਹੈ।

ਭਾਰਤ – ਸ੍ਰੀ ਗੁਰੂ ਨਾਨਕ ਦੇਵ ਜੀ

ਸ਼੍ਰੀ ਲੰਕਾ – ਨਾਨਕਚਾਰੀਆ

ਤਿੱਬਤ – ਨਾਨਕ ਲਾਮਾ

ਸਿੱਕਮ – ਗੁਰੂ ਰਿੰਪੋਚੀਆ

ਭੂਟਾਨ – ਗੁਰੂ ਰਿੰਪੋਚੀਆ

ਮੱਕਾ – ਵਲੀ ਰਿੰਦ

ਰੂਸ – ਨਾਨਕ ਕਦਾਮਦਰ

ਇਰਾਕ – ਬਾਬਾ ਨਾਨਕ

ਨੇਪਾਲ – ਨਾਨਕ ਰਿਸ਼ੀ

ਬਗਦਾਦ – ਨਾਨਕ ਪੀਰ

ਮਿਸ਼ਰ – ਨਾਨਕ ਵਲੀ

ਚੀਨ – ਬਾਬਾ ਫੂਸਾ

About thatta

Comments are closed.

Scroll To Top
error: