Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸ਼ੁੱਕਰਵਾਰ 17 ਅਕਤੂਬਰ 2014 (ਮੁਤਾਬਿਕ 1 ਕੱਤਕ ਸੰਮਤ 546 ਨਾਨਕਸ਼ਾਹੀ)

ਸ਼ੁੱਕਰਵਾਰ 17 ਅਕਤੂਬਰ 2014 (ਮੁਤਾਬਿਕ 1 ਕੱਤਕ ਸੰਮਤ 546 ਨਾਨਕਸ਼ਾਹੀ)

11

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਅੰਗ 617}

ਪਦਅਰਥ: ਜੀਅਨ ਕੋਸਭ ਜੀਵਾਂ ਦਾ। ਸਭ ਮਲੁਸਾਰੀ ਮੈਲ {ਲਫ਼ਜ਼ ਮਲੁਸ਼ਕਲੋਂ ਪੁਲਿੰਗ ਦਿੱਸਦਾ ਹੈ, ਪਰ ਹੈ ਇਹ ਇਸਤ੍ਰੀਲਿੰਗ। ਵੇਖੋ ਗੁਰਬਾਣੀ ਵਿਆਕਰਣ‘}ਨਿਧਾਨਖ਼ਜ਼ਾਨਾ। ਕਉਵਾਸਤੇ। ਬਰਤਨਿਹਰ ਵੇਲੇ ਕੰਮ ਆਉਣ ਵਾਲੀ ਚੀਜ਼।੧।

ਬਾਹੁੜਿਫਿਰ, ਮੁੜ।੧।ਰਹਾਉ।

ਸਾਧ ਸੰਗੁਭਲੇ ਮਨੁੱਖਾਂ ਦੀ ਸੰਗਤਿ। ਤਿਨ ਭੇਟਤਉਹਨਾਂ ਨੂੰ ਮਿਲਿਆਂ। ਦੁਰਮਤਿਖੋਟੀ ਮਤਿ। ਬਾਂਛੈਮੰਗਦਾ ਹੈ, ਚਾਹੁੰਦਾ ਹੈ। ਜਿਨਜਿਨ੍ਹਾਂ ਨੇ। ਰਿਦੈਹਿਰਦੈ ਵਿਚ।੨।

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

About thatta

Comments are closed.

Scroll To Top
error: