Home / ਹੁਕਮਨਾਮਾ ਸਾਹਿਬ / ਦਮਦਮਾ ਸਾਹਿਬ ਠੱਟਾ / ਸ਼ੁੱਕਰਵਾਰ 3 ਅਕਤੂਬਰ 2014 (ਮੁਤਾਬਿਕ 18 ਅੱਸੂ ਸੰਮਤ 546 ਨਾਨਕਸ਼ਾਹੀ)

ਸ਼ੁੱਕਰਵਾਰ 3 ਅਕਤੂਬਰ 2014 (ਮੁਤਾਬਿਕ 18 ਅੱਸੂ ਸੰਮਤ 546 ਨਾਨਕਸ਼ਾਹੀ)

11

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨ੍ਹ੍ਹ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ {ਅੰਗ 818}

ਪਦਅਰਥ: ਸਿਮਰਿਸਿਮਰ ਕੇ। ਨਾਠਾਨੱਸ ਗਿਆ ਹੈ। ਦੁਖ ਠਾਉਦੁੱਖਾਂ ਦਾ ਥਾਂ। ਬਿਸ੍ਰਾਮਟਿਕਾਣਾ। ਮਿਲਿਮਿਲ ਕੇ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਤਾ ਤੇਉਸ (ਸਾਧ ਸੰਗਤਿ) ਤੋਂ। ਬਹੁੜਿਮੁੜ। ਨ ਧਾਉਨ ਧਾਉਂ, ਮੈਂ ਨਹੀਂ ਦੌੜਦਾ।੧।

ਬਲਿਹਾਰੀਕੁਰਬਾਨ। ਬਲਿ ਜਾਉਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ। ਪੇਖਤਦਰਸਨ ਕਰਕੇ। ਗਾਉਗਾਉਂ, ਮੈਂ ਗਾਂਦਾ ਹਾਂ।੧।ਰਹਾਉ।

ਧੁਨਿ—{ध्वनि} ਸੁਰ, ਲਗਨ। ਸੁਆਉਸੁਆਰਥ, ਮਨੋਰਥ। ਸੁਪ੍ਰਸੰਨਬਹੁਤ ਖ਼ੁਸ਼। ਪਾਉਪਾਉਂ, ਮੈਂ ਪਾ ਰਿਹਾ ਹਾਂ।੨।

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ।੧।

ਹੇ ਨਾਨਕ! (ਆਖਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾਕਹਾਣੀਆਂ, ਕੀਰਤਨ, ਸਿਫ਼ਤਿਸਾਲਾਹ ਦੀ ਲਗਨਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ। (ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ।੨।੬।੭੦।

About thatta

Comments are closed.

Scroll To Top
error: