ਸ਼ੁੱਕਰਵਾਰ 31 ਅਕਤੂਬਰ 2014 (ਮੁਤਾਬਿਕ 15 ਕੱਤਕ ਸੰਮਤ 546 ਨਾਨਕਸ਼ਾਹੀ)

19

11

ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ {ਅੰਗ 810}

ਪਦਅਰਥ: ਅਹੰਬੁਧਿ—{अहंबुध्दि} ਮੈਂ ਮੈਂ ਕਰਨ ਵਾਲੀ ਅਕਲ। ਪਰਬਾਦ—{प्रवाद, ਪ੍ਰਵਾਦ} ਦੂਜਿਆਂ ਨੂੰ ਵੰਗਾਰਨ ਵਾਸਤੇ ਜੋਸ਼ਭਰੇ ਖਰ੍ਹਵੇ ਬੋਲ। ਨੀਤਨਿੱਤ, ਸਦਾ। ਸਾਦਿਸੁਆਦ ਵਿਚ। ਰਸਨਾਜੀਭ। ਲਪਟਿਲਪਟ ਕੇ, ਫਸ ਕੇ। ਕਪਟਿਕਪਟ ਵਿਚ, ਠੱਗੀਫ਼ਰੇਬ ਵਿਚ। ਗ੍ਰਿਹਿਘਰ (ਦੇ ਮੋਹ) ਵਿਚ। ਮਿਥਿਆਨਾਸਵੰਤ। ਬਿਖਿਆਦਿਬਿਖਿਆ ਆਦਿ, ਮਾਇਆ ਆਦਿਕ।੧।

ਪੇਖੀਵੇਖੀ ਹੈ। ਮਹਿਵਿਚ। ਗੁਰ ਪਰਸਾਦਿਗੁਰੂ ਦੀ ਕਿਰਪਾ ਨਾਲ। ਬਾਦਿਵਿਅਰਥ।੧।ਰਹਾਉ।

ਧੂਪਧੁਖਾਣ ਵਾਲੀਆਂ ਸੁਗੰਧੀ ਵਾਲੀਆਂ ਚੀਜ਼ਾਂ। ਸੋਗੰਧਤਾਖ਼ੁਸ਼ਬੂ। ਕਾਪਰਕੱਪੜੇ। ਭੋਗਾਦਿਭੋਗ ਆਦਿ, ਖਾਣ ਵਾਲੇ ਚੰਗੇ ਪਦਾਰਥ। ਸੰਗਿਨਾਲ। ਪਾਪਿਸਟਮਹਾਂ ਪਾਪੀ। ਤਨਸਰੀਰ। ਦੁਰਗਾਦਿਦੁਰਗੰਧੀ।

ਫਿਰਤ ਫਿਰਤ—(ਕਈ ਜੂਨਾਂ ਵਿਚ) ਭਟਕਦਾ ਭਟਕਦਾ। ਖਿਨ ਭੰਗਨਇਕ ਖਿਨ ਵਿਚ ਨਾਸ ਹੋ ਜਾਣ ਵਾਲਾ। ਦੇਹਾਦਿਦੇਹ, ਸਰੀਰ। ਅਉਸਰਮੌਕਾ, ਵੇਲਾ। ਤੇਤੋਂ। ਚੁਕਿਆਖੁੰਝਿਆ। ਭ੍ਰਮਾਦਿਭਟਕਦਾ ਹੈ।੩।

ਕਿਰਪਾ ਤੇਕਿਰਪਾ ਤੋਂ, ਕਿਰਪਾ ਨਾਲ। ਬਿਸਮਾਦਅਸਚਰਜਰੂਪ। ਤਾ ਕੈਉਸ (ਮਨੁੱਖ) ਦੇ ਹਿਰਦੇ ਵਿਚ। ਨਾਦਧੁਨੀ, ਸ਼ਬਦ, ਵਾਜੇ। ਸਹਜਆਤਮਕ ਅਡੋਲਤਾ।੪।

ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ)ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ), ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ।੧।ਰਹਾਉ।

(ਪ੍ਰਭੂ ਦੇ ਨਾਮ ਤੋਂ ਖੁੰਝ ਕੇ ਮਨੁੱਖ) ਅਹੰਕਾਰ ਦੀ ਅਕਲ ਦੇ ਆਸਰੇ ਦੂਜਿਆਂ ਨੂੰ ਵੰਗਾਰਨ ਦੇ ਖਰ੍ਹਵੇ ਬੋਲ ਬੋਲਦਾ ਹੈ, ਸਦਾ ਲਾਲਚ ਅਤੇ ਜੀਭ ਦੇ ਸੁਆਦ ਵਿਚ (ਫਸਿਆ ਰਹਿੰਦਾ ਹੈ); ਘਰ (ਦੇ ਮੋਹ) ਵਿਚ, ਠੱਗੀਫ਼ਰੇਬ ਵਿਚ ਫਸ ਕੇ, ਨਾਸਵੰਤ ਮਾਇਆ (ਦੇ ਮੋਹ) ਵਿਚ ਵਿੱਝਾ ਰਹਿੰਦਾ ਹੈ।੧।

(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮਹਾ ਵਿਕਾਰੀ ਮਨੁੱਖ (ਸਰੀਰ ਦਾ ਮਾਣ ਕਰਦਾ ਹੈ, ਪਰ ਇਸ) ਸਰੀਰ ਦੇ ਨਾਲ ਛੁਹ ਕੇ ਸੋਹਣੇ ਸੋਹਣੇ ਪਦਾਰਥ, ਧੂਪ ਆਦਿਕ ਸੁਗੰਧੀਆਂ, ਕੱਪੜੇ, ਚੰਗੇ ਚੰਗੇ ਖਾਣੇ (ਇਹ ਸਾਰੇ ਹੀ) ਦੁਰਗੰਧੀ ਦੇਣ ਵਾਲੇ ਬਣ ਜਾਂਦੇ ਹਨ।੨।

ਹੇ ਭਾਈ! ਅਨੇਕਾਂ ਜੂਨਾਂ ਵਿਚ ਭਟਕਦਾ ਭਟਕਦਾ ਜੀਵ ਮਨੁੱਖ ਬਣਦਾ ਹੈ, ਇਹ ਸਰੀਰ ਭੀ ਇਕ ਖਿਨ ਵਿਚ ਨਾਸ ਹੋ ਜਾਣ ਵਾਲਾ ਹੈ (ਇਸ ਦਾ ਮਾਣ ਭੀ ਕਾਹਦਾ? ਇਸ ਸਰੀਰ ਵਿਚ ਭੀ ਪਰਮਾਤਮਾ ਦੇ ਨਾਮ ਤੋਂ ਖੁੰਝਿਆ ਰਹਿੰਦਾ ਹੈ। ਇਸ ਮੌਕੇ ਤੋਂ ਖੁੰਝਿਆ ਹੋਇਆ ਜੀਵ (ਫਿਰ) ਅਨੇਕਾਂ ਜੂਨਾਂ ਵਿਚ ਜਾ ਭਟਕਦਾ ਹੈ।੩।

ਹੇ ਨਾਨਕ! ਪਰਮਾਤਮਾ ਦੀ ਕਿਰਪਾ ਨਾਲ ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਉਹਨਾਂ ਨੇ ਅਚਰਜਰੂਪ ਹਰੀ ਦਾ ਨਾਮ ਜਪਿਆ, ਉਹਨਾਂ ਦੇ ਹਿਰਦੇ ਵਿਚ ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਵਾਜੇ ਸਦਾ ਵੱਜਣ ਲੱਗ ਪਏ।੪।੮।੩੮।

ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥ {ਪੰਨਾ 810}

ਪਦਅਰਥ: ਬੋਹਿਥਾਜਹਾਜ਼। ਸਾਗਰੁ—(ਸੰਸਾਰ-) ਸਮੁੰਦਰ। ਜੇਤਜਿਤੁ, ਜਿਸ (ਜਹਾਜ਼) ਦੀ ਰਾਹੀਂ। ਮਾਰਗਰਸਤਾ। ਉਦਿਆਨਜੰਗਲ, (ਵਿਕਾਰਾਂ ਵਲ ਲੈ ਜਾਣ ਵਾਲਾ) ਔਝੜ। ਗੁਰਿਗੁਰੂ ਨੇ।੧।

ਹੇਤਹਿਤੁ, ਪਿਆਰ। ਚੇਤਚੇਤੇ ਕਰ, ਸਿਮਰ।੧।ਰਹਾਉ।

ਪੰਚ—(ਕਾਮਾਦਿਕ) ਪੰਜ। ਆਗੈਟਾਕਰੇ ਤੇ। ਭਗੇਦੌੜ ਜਾਂਦੇ ਹਨ। ਸੰਗੇਤਸੰਗਤਿ। ਪੂੰਜੀ (ਆਤਮਕ ਜੀਵਨ ਵਾਲੀ) ਰਾਸ, ਸਰਮਾਇਆ। ਘਣੋਬਹੁਤ। ਗ੍ਰਿਹਿਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸੇਤਸੇਤੀ, ਨਾਲ।੨।

ਨਿਹਚਲਅਡੋਲ। ਡੋਲੇਤ—(ਵਿਕਾਰਾਂ ਵਿਚ) ਡੋਲਦਾ। ਭਰਮੁਭਟਕਣਾ। ਨੇਤਨੇਤ੍ਰੀ, ਅੱਖਾਂ ਨਾਲ।੩।

ਗਭੀਰਡੂੰਘਾ (ਸਮੁੰਦਰ)ਗੁਣ ਨਾਇਕਾਗੁਣਾਂ ਦਾ ਮਾਲਕ, ਗੁਣਾਂ ਦਾ ਖ਼ਜ਼ਾਨਾ। ਕਹੀਅਹਿਕਹੇ ਜਾਂਦੇ ਹਨ। ਕਹੀਅਹਿ ਕੇਤਕਿਤਨੇ ਕੁ(ਗੁਣ) ਕਹੇ ਜਾ ਸਕਣ? ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਅੰਮ੍ਰੇਤਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਹਰਿਨਾਮ ਜਲ।੪।

ਅਰਥ: ਹੇ ਭਾਈ! ਉਠਦਿਆਂ ਬੈਠਦਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਯਾਦ ਕਰਿਆ ਕਰ। ਸਦਾ ਹੀ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਪਿਆਰ ਪਾ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ ਹਰਿਨਾਮ ਸਿਮਰਨ ਦਾ) ਭੇਤ ਗੁਰੂ ਨੇ ਦੱਸ ਦਿੱਤਾ, ਉਸ ਨੇ (ਵਿਕਾਰਾਂ ਵਲ ਲੈ ਜਾਣ ਵਾਲੇ) ਔਝੜ ਵਿਚ (ਜੀਵਨ ਦਾ ਸਹੀ) ਰਸਤਾ ਲੱਭ ਲਿਆ, ਗੁਰੂ ਦੇ ਚਰਨ (ਉਸ ਮਨੁੱਖ ਵਾਸਤੇ) ਜਹਾਜ਼ ਬਣ ਗਏ ਜਿਸ (ਜਹਾਜ਼) ਦੀ ਰਾਹੀਂ ਉਹ ਮਨੁੱਖ (ਸੰਸਾਰ-) ਸਮੁੰਦਰ ਤੋਂ ਪਾਰ ਲੰਘ ਗਿਆ।੧।

(ਹੇ ਭਾਈ!) ਜਦੋਂ (ਮਨੁੱਖ) ਸਾਧ ਸੰਗਤਿ ਵਿਚ (ਜਾ ਟਿਕਦਾ ਹੈ, ਤਦੋਂ ਕਾਮਾਦਿਕ) ਪੰਜੇ ਚੋਰ ਉਸ ਦੇ ਟਾਕਰੇ ਤੋਂ ਭੱਜ ਜਾਂਦੇ ਹਨ, ਉਸ ਦੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿਪੂੰਜੀ (ਲੁੱਟੇ ਜਾਣ ਤੋਂ) ਬਚ ਜਾਂਦੀ ਹੈ, (ਸਗੋਂ ਉਸ ਨੂੰ ਇਸ ਨਾਮਵਣਜ ਵਿਚ) ਬਹੁਤਾ ਨਫ਼ਾ ਭੀ ਪੈਂਦਾ ਹੈ, ਅਤੇ ਪਰਲੋਕ ਵਿਚ ਸੋਭਾ ਨਾਲ ਜਾਂਦਾ ਹੈ।੨।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰ ਥਾਂ) ਅੱਖਾਂ ਨਾਲ ਪਰਮਾਤਮਾ ਦਾ ਦਰਸ਼ਨ ਕਰ ਕੇ ਉਸ ਮਨੁੱਖ ਦੀ ਭਟਕਣਾ ਮੁੱਕ ਜਾਂਦੀ ਹੈ,ਕੁਰਾਹੇ ਜਾਣ ਵਾਲੀ ਆਦਤ ਦੂਰ ਹੋ ਜਾਂਦੀ ਹੈ, (ਵਿਕਾਰਾਂ ਦੇ ਟਾਕਰੇ ਤੇ) ਉਸ ਦਾ ਹਿਰਦਾਆਸਣ ਅਟੱਲ ਹੋ ਜਾਂਦਾ ਹੈ, ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਜਾਂਦੀ ਹੈ, ਉਹ ਮਨੁੱਖ (ਵਿਕਾਰਾਂ ਦੇ ਸਾਹਮਣੇ) ਡੋਲਦਾ ਨਹੀਂ।੩।

ਹੇ ਨਾਨਕ! ਪਰਮਾਤਮਾ ਗੁਣਾਂ ਦਾ ਅਥਾਹ ਸਮੁੰਦਰ ਹੈ, ਗੁਣਾਂ ਦਾ ਖ਼ਜ਼ਾਨਾ ਹੈ (ਬਿਆਨ ਕੀਤਿਆਂ) ਉਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਪਰ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਹਰਿਨਾਮ ਜਲ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੪।੯।੩੯।