Home / ਤਾਜ਼ਾ ਖਬਰਾਂ / ਟਿੱਬਾ / ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਦਿੱਤੀ ਵਿੱਤੀ ਸਹਾਇਤਾ *

ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਦਿੱਤੀ ਵਿੱਤੀ ਸਹਾਇਤਾ *

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵੱਲੋਂ ਸਕੂਲ ਦੇ ਪ੍ਰਬੰਧ ਨੂੰ ਹੋਰ ਸੁਚਾਰੂ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਇਕੱਤਰ ਕੀਤੇ ਜਾ ਰਹੇ ਸਕੂਲ ਭਲਾਈ ਫੰਡ ਵਿਚ ਪੁਰਾਣੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਬੜੇ ਖੁੱਲ੍ਹੇ ਦਿਲ ਨਾਲ ਹਿੱਸਾ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਲਖਬੀਰ ਸਿੰਘ ਨੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਸਕੂਲ ਨੂੰ 14 ਹਜ਼ਾਰ 500 ਰੁਪਏ ਦੀ ਰਕਮ ਭੇਟ ਕਰਨ ਮੌਕੇ ਕਹੇ। ਉਨ੍ਹਾਂ ਦੱਸਿਆ ਕਿ ਸੇਵਾ ਮੁਕਤ ਪ੍ਰਿੰਸੀਪਲ ਅਤੇ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਪ੍ਰਿੰਸੀਪਲ ਕੇਵਲ ਸਿੰਘ ਸੈਦਪੁਰ ਨੇ 11 ਹਜ਼ਾਰ ਰੁਪਏ ਉਰਮਿਲਾ ਦੇਵੀ ਨੇ 3100 ਰੁਪਏ ਅਤੇ ਲੈਕਚਰਾਰ ਸਤਵਿੰਦਰ ਸਿੰਘ ਨੇ 2100 ਰੁਪਏ ਭੇਟ ਕੀਤੇ ਹਨ। ਪੁਰਾਣੇ ਵਿਦਿਆਰਥੀਆਂ ਵਿਚ ਸੁਰਜੀਤ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

About admin thatta

Comments are closed.

Scroll To Top
error: