ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੂੰ ਆਰ.ਓ. ਸਿਸਟਮ ਭੇਂਟ ਕੀਤਾ ਗਿਆ।

12

20131105_135612ਸਟੇਟ ਬੈਂਕ ਆਫ ਪਟਿਆਲਾ ਦੀ ਬਰਾਂਚ ਤਲਵੰਡੀ ਚੌਧਰੀਆਂ ਵੱਲੋਂ ਮੂਨੇਜਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੂੰ ਇੱਕ ਆਰ.ਓ. ਸਿਸਟਮ ਭੇਂਟ
ਕੀਤਾ ਗਿਆ। ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸ. ਲਖਬੀਰ ਸਿੰਘ ਦੀ ਰਹਿਨੁਮਾਈ ਹੇਠ ਇੱਕ ਛੋਟਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੈਨੇਜਰ ਗੁਰਮੇਲ ਸਿੰਘ ਨੇ
ਸਟੇਟ ਬੈਂਕ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਰਿਆਇਤੀ ਅਤੇ ਲਾਭਦਾਇਕ ਸਕੀਮਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਲਖਬੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਖੇ ਪ੍ਰਿੰਸੀਪਲ ਲਖਬੀਰ ਸਿੰਘ ਦੇ ਨਾਲ ਮੈਨੇਜਰ ਗੁਰਮੇਲ ਸਿੰਘ, ਮੈਡਮ ਅੰਜੂ ਘਈ, ਪਰਮਜੀਤ ਸਿੰਘ, ਮੈਡਮ ਭਰਪੂਰ ਕੌਰ, ਜਸਬੀਰ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।