ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਡਾ: ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਤਹਿਤ ਸਨਮਾਨਤ।

10

22 copyਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਸ. ਦਲਵਿੰਦਰ ਸਿੰਘ ਕਰੀਰ ਨੂੰ ਦਸਵੀਂ ਜਮਾਤ ਵਿੱਚ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਤੇ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਡਾ: ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਤਹਿਤ ਸਨਮਾਨਤ ਕੀਤਾ ਗਿਆ। ਹੋਣਹਾਰ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਡਾ: ਹਰਗੋਬਿੰਦ ਖੁਰਾਣਾ ਵਜ਼ੀਫਾ ਸਕੀਮ ਦੀ ਰਸਮੀ ਸ਼ੁਰੂਆਤ ਜਲੰਧਰ ਤੋਂ ਕਰਦਿਆਂ ਮੁੱਖ ਮੰਤਰੀ ਸ:” ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਕੀਮ ਨੂੰ ਗਰੀਬਾਂ ਤੇ ਖਾਸ ਕਰ ਦਲਿਤ ਪਰਿਵਾਰਾਂ ਦੇ ਬੱਚਿਆਂ ਲਈ ਬਹੁਤ ਹੀ ਫਾਇਦੇਮੰਦ ਦੱਸਿਆ। ਪੀ. ਏ. ਪੀ. ਕੰਪਲੈਕਸ ਵਿਖੇ ਪੰਜਾਬ ਭਰ ਤੋਂ ਆਏ 3304 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਇਕ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਸਕੀਮ ਨਾਲ ਨਿੱਜੀ ਸਕੂਲਾਂ ‘ਚ ਪੜ੍ਹਨ ਵਾਲੇ ਅਤੇ ਗਰੀਬ ਬੱਚਿਆਂ ਵਿਚਕਾਰਲੇ ਪਾੜੇ ਨੂੰ ਖਤਮ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 80 ਫੀਸਦੀ ਤੋਂ ਉੱਪਰ ਅੰਕ ਲੈਣ ਵਾਲੇ ਵਿਦਿਆਰਥੀ ਨੂੰ ਸਾਲਾਨਾ 30 ਹਜ਼ਾਰ ਵਜ਼ੀਫਾ ਮਿਲੇਗਾ, ਜਿਸ ਨਾਲ ਉਹ ਆਰਥਿਕ ਪੱਖੋਂ ਬੇਫਿਕਰ ਹੋ ਕੇ ਪੜ੍ਹਾਈ ਕਰ ਸਕਣਗੇ। ਸ: ਬਾਦਲ ਨੇ ਕਿਹਾ ਕਿ ਸਨਮਾਨਤ ਹੋਣ ਵਾਲੇ ਵਿਦਿਆਰਥੀਆਂ ਵਿਚੋਂ ਜ਼ਿਆਦਾਤਰ ਵਿਦਿਆਰਥੀ 90 ਫੀਸਦੀ ਤੋਂ ਉੱਪਰ ਅੰਕ ਲੈਣ ਵਾਲੇ ਹਨ ਤੇ ਜੇਕਰ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਕੋਚਿੰਗ ਅਤੇ ਵਧੀਆ ਮਾਹੌਲ ਦਿੱਤਾ ਜਾਵੇ ਤਾਂ ਇਹ ਹੋਰ ਵੀ ਅੱਗੇ ਵੱਧ ਸਕਦੇ ਹਨ ਤੇ ਇਸੇ ਗੱਲ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਲਦ ਹੀ 6 ਵੱਡੇ ਸ਼ਹਿਰਾਂ ਵਿਚ ਅਜਿਹੇ ਸਕੂਲ ਖੋਲ੍ਹੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਅੱਜ ਦੇ ਸਮੇਂ ਕੋਈ ਸਿਫਾਰਿਸ਼ ਨਹੀਂ ਚੱਲਦੀ ਤੇ ਇਨਸਾਨ ਦੀ ਕਾਬਲੀਅਤ ਹੀ ਉਸ ਲਈ ਤਰੱਕੀ ਦੇ ਰਾਹ ਖੋਲ੍ਹ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਵਿਚੋਂ ਜ਼ਿਆਦਾਤਰ ਲੜਕੀਆਂ ਹਨ ਤੇ ਜੇਕਰ ਲੜਕਿਆਂ ਨੇ ਮਿਹਨਤ ਨਾ ਕੀਤੀ ਤਾਂ ਹੋ ਸਕਦਾ ਹੈ ਕਿ ਲੜਕੀਆਂ ਦੀ ਥਾਂ ਉਨ੍ਹਾਂ ਨੂੰ ਰਸੋਈ ਦਾ ਕੰਮ ਕਰਨਾ ਪਵੇ।