ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

3

ਨਗਰ ਨਿਵਾਸੀਆਂ ਵੱਲੋਂ ਮਿਤੀ 11-09-2011 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਬੱਤ ਦੇ ਭਲੇ ਵਾਸਤੇ ਦੋ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਅਤੇ ਕਥਾਵਾਚਕ ਭਾਈ ਹਰਜੀਤ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਪ੍ਰੋਗਰਾਮ ਲਈ ਸੁੱਖਾ ਸਿੰਘ ਮੁੱਤੀ ਵਾਸੀ ਅਮਰੀਕਾ ਵੱਲੋਂ 11000 ਰੁਪਏ ਦਾ ਯੋਗਦਾਨ ਪਾਇਆ ਗਿਆ। ਤਸਵੀਰਾਂ