Home / ਤਾਜ਼ਾ ਖਬਰਾਂ / ਠੱਟਾ ਨਵਾਂ / ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਅੱਠਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚੀ *

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਅੱਠਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚੀ *

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਇਲਾਕੇ ਦੀ ਸਮੂਹ ਸੰਗਤ ਅਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਦੇ ਸਹਿਯੋਗ ਨਾਲ ਅੱਠਵੀ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ। ਸਵੇਰੇ 2.30 ਵਜੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਅਰਦਾਸ ਕੀਤੀ। ਇਹ ਯਾਤਰਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪੁਰਾਣਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ, ਪੰਮਣਾ, ਸ਼ਾਲਾ ਪੁਰ ਬੇਟ, ਮੇਵਾ ਸਿੰਘ ਵਾਲਾ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚੀ। ਰਸਤੇ ਵਿੱਚ ਸੈਦਪੁਰ, ਟਿੱਬਾ ਅਤੇ ਤਲਵੰਡੀ ਚੋਧਰੀਆਂ ਦੀਆਂ ਸੰਗਤਾਂ ਵੱਲੋਂ ਚਾਹ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਯਾਤਰਾ ਵਿੱਚ ਲਗਭਗ 700 ਸੰਗਤ ਨੇ ਹਾਜ਼ਰੀ ਭਰੀ।

About admin thatta

Comments are closed.

Scroll To Top
error: