ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਤੋਂ ਭਾਈ ਦਰਸ਼ਨ ਸਿੰਘ ਦਿੱਲੀ ਵਾਲਿਆਂ ਦੇ ਜੱਥੇ ਨੂੰ ਵਿਦਾਇਗੀ

24

1

ਸਿਡਨੀ (ਬਲਵਿੰਦਰ ਸਿੰਘ ਧਾਲੀਵਾਲ)-ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਪਿਛਲੇ 6 ਮਹੀਨੇ ਤੋਂ ਹਜ਼ੂਰੀ ਰਾਗੀ ਦੇ ਤੌਰ ‘ਤੇ ਕੀਰਤਨ ਦੀ ਸੇਵਾ ਨਿਭਾਅ ਰਹੇ ਭਾਈ ਦਰਸਨ ਸਿੰਘ ਨਿਰਮਲ ਦਿੱਲੀ ਵਾਲੇ ਹਾਜੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਅਤੇ ਉਨ੍ਹਾਂ ਦੇ ਸਾਥੀ ਜੱਥੇ ਨੂੰ ਗੁਰੂ ਘਰ ਦੀ ਕਮੇਟੀ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦਿੱਤੀ ਵਿਦਾਇਗੀ ਮੌਕੇ ਸ਼ਾਮ ਦੇ ਦੀਵਾਨ ਸਜਾਏ ਗਏ। ਇਸ ਮੌਕੇ ‘ਤੇ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਅਤੇ ਸੰਗਤ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਇਸ ਮੌਕੇ ਗੁਰੂ ਘਰ ਦੇ ਸੈਕਟਰੀ ਜਸਬੀਰ ਸਿੰਘ ਥਿੰਦ ਨੇ ਸਾਰਿਆਂ ਧੰਨਵਾਦ ਕੀਤਾ।